ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਰਬਤ
ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਲਦ ਹੀ ਗੁਰੂ ਨਗਰੀ ਅੰਮ੍ਰਿਤਸਰ ਵਿਖੇ 4 ਲੈਬਾਰਟਰੀਆਂ ਤੇ ਡਾਇਗਨੋਸਟਿਕ ਸੈਂਟਰ ਖੋਲ੍ਹਣ ਦੇ ਨਾਲ-ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਬਿਰਧ ਆਸ਼ਰਮ ਤੇ ਐਮ.ਆਰ ਬੱਚਿਆਂ ਲਈ ਰਹਾਇਸ਼ੀ ਸਕੂਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਜ਼ਿਲ੍ਹਾ ਇਕਾਈ ਨਾਲ ਇਕ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਪ੍ਰੈਸ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਉੱਘੇ ਸਮਾਜ ਸੇਵੀ ਡਾ.ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਅੰਮ੍ਰਿਤਸਰ ਵਿਖੇ ਬਹੁਤ ਹੀ ਜਲਦ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ਼ਹੀਦਾਂ ਸਾਹਿਬ, ਸ੍ਰੀ ਗੁਰੂ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਡੀ ਬਲਾਕ ਰਣਜੀਤ ਐਵੀਨਿਊ ਤੇ ਪੁਲਿਸ ਲਾਈਨ ਅੰਮ੍ਰਿਤਸਰ ਦਿਹਾਤੀ ਵਿਖੇ ਲੈਬਾਰਟਰੀਆਂ ਤੇ ਡਾਇਗਨੋਸਟਿਕ ਸੈਂਟਰ ਖੋਲ੍ਹਣ ਦੇ ਨਾਲ-ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਬਿਰਧ ਆਸ਼ਰਮ ਤੇ ਐਮ.ਆਰ (ਮੰਦਬੁੱਧੀ) ਬੱਚਿਆਂ ਲਈ ਰਹਾਇਸ਼ੀ ਸਕੂਲ ਵੀ ਸਥਾਪਨਾ ਵੀ ਕੀਤੀ ਜਾ ਰਹੀ ਹੈ।ਜਿਸ ਲਈ ਟਰੱਸਟ ਵੱਲੋਂ ਅੰਮ੍ਰਿਤਸਰ-ਅਟਾਰੀ ਮੁੱਖ ਸੜਕ ਤੇ ਲੋੜੀਂਦੀ ਜ਼ਮੀਨ ਵੀ ਖਰੀਦ ਲਈ ਗਈ ਹੈ।
ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਮੀਡੀਆ ਇੰਚਾਰਜ ਰਵਿੰਦਰ ਸਿੰਘ ਰੋਬਿਨ, ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਸੁਖਦੀਪ ਸਿੱਧੂ, ਜੁਆਇੰਟ ਸੈਕਟਰੀ ਨਵਜੀਤ ਸਿੰਘ ਘਈ, ਵਿੱਤ ਸਕੱਤਰ ਹਰਜਿੰਦਰ ਸਿੰਘ ਹੇਰ, ਅਮਰਜੀਤ ਸਿੰਘ ਸੰਧੂ, ਸ਼ਿਵਦੇਵ ਸਿੰਘ ਬੱਲ, ਸਿਸ਼ਪਾਲ ਸਿੰਘ ਲਾਡੀ, ਜਗਦੇਵ ਸਿੰਘ ਛੀਨਾ, ਹਰਜਿੰਦਰ ਸਿੰਘ ਮੁੱਧ, ਪਲਵਿੰਦਰ ਸਿੰਘ ਸਰਹਾਲਾ, ਬਲਵਿੰਦਰ ਕੌਰ, ਆਸ਼ਾ ਤਿਵਾੜੀ ਆਦਿ ਟਰੱਸਟ ਮੈਂਬਰ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media