ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ
ਸ਼੍ਰੋਮਣੀ ਕਮੇਟੀ ਮੈਂਬਰ ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕੈਪਟਨ ਅਵਤਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਲੌਂਗੋਵਾਲ ਨੇ ਆਖਿਆ ਕਿ ਕੈਪਟਨ ਅਵਤਾਰ ਸਿੰਘ ਇਕ ਪੰਥਕ ਆਗੂ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਟਾਫ਼ ਵੱਲੋਂ ਕੈਪਟਨ ਅਵਤਾਰ ਸਿੰਘ ਨਮਿਤ ਅਰਦਾਸ ਕੀਤੀ ਗਈ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਕੈਪਟਨ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਬਾਅਦ ਦੁਪਹਿਰ ਬੰਦ ਰਹੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media