Monday, April 27, 2026

ਫਿਲਮਾਂ ਵਾਂਗ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ – ਮਨੀਸ਼ਾ ਗੁਲਾਟੀ

ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ
ਚੰਡੀਗੜ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਗੀਤਾਂ ਵਿੱਚ ਦਿਨੋ-ਦਿਨ ਵਧ ਰਹੀ ਅਸ਼ਲੀਲਤਾ ਨੂੰ ਠੱਲ ਪਾਉਣ ਲਈ ਪੰਜਾਬ Manisha Gulatiਰਾਜ ਵਿੱਚ ਫਿਲਮਾਂ ਵਾਂਗ ਹੀ ਗੀਤਾਂ ਲਈ ਵੀ ਸੈਂਸਰ ਬੋਰਡ ਬਣਾਇਆ ਜਾਵੇ ।ਉਕਤ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਵੱਲੋਂ ਕੀਤਾ ਗਿਆ।
ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਗੀਤ ਸੰਗੀਤ ਦਾ ਅਹਿਮ ਰੋਲ ਹੈ ਇਹ ਸਾਡੇ ਰਸਮਾਂ ਰਿਵਾਜਾਂ ਦੇ ਹਿੱਸਾ ਹਨ। ਉਨਾਂ ਕਿਹਾ ਕਿ ਹਨੀ ਸਿੰਘ ਵੱਲੋਂ ਗਾਏ ਗਏ ਗੀਤ “ਮੱਖਣਾਂ“ ਇੱਕ ਸ਼ਰਮਨਾਕ ਕਾਰਾ ਹੈ ਕਿਉਂਕਿ ਅਜਕਲ ਨੌਜਵਾਨ ਪ੍ਰੋਗਰਾਮਾਂ ਵਿੱਚ ਵੱਜ ਰਹੇ ਸੰਗੀਤ `ਤੇ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਉਹ ਗੀਤ ਦੇ ਬੋਲਾਂ ਵੱਲ ਧਿਆਨ ਨਹੀਂ ਦਿੰਦੇ ਅਤੇ ਇਸ ਗੀਤ ਦੇ ਬੋਲਾਂ ਨੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਗੀਤ ਦੇ ਬੋਲਾਂ ਰਾਹੀਂ ਮਨੁੱਖ ਨੂੰ ਜਨਮ ਦੇਣ ਵਾਲੀ ਔਰਤ ਪ੍ਰਤੀ ਬਹੁਤ ਹੀ ਗੰਦੀਆਂ ਗੱਲਾਂ ਕਹੀਆਂ ਗਈਆਂ ਹਨ। ਉਨਾਂ ਕਿਹਾ ਕਿ ਇਹ ਮਾਮਲਾ ਬਾਕੀ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਲਈ ਸਬਕ ਹੋਵੇਗਾ।
ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਗਾਇਕਾਂ ਵਲੋਂ ਜਲਦ ਪ੍ਰਸਿੱਧ ਹੋਣ ਦੇ ਚੱਕਰ ਵਿੱਚ ਪਰੋਸੇ ਜਾ ਰਹੇ ਗੰਦੇ ਗੀਤਾਂ ਸਬੰਧੀ ਸਮਾਜ ਅਤੇ ਸਰਕਾਰ ਨੂੰ ਗੰਭੀਰ ਹੋਣ ਦੀ ਲੋੜ ਹੈ।ਉਨਾਂ ਕਿਹਾ ਕਿ ਮੁਹਾਲੀ ਪੁਲਿਸ ਵਲੋਂ ਹਨੀ ਸਿੰਘ ਵਿਰੁੱਧ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਮੇਸ਼ਾ ਦੀ ਤਰਾਂ ਇਸ ਮਾਮਲੇ ਵਿੱਚ ਵੀ ਕਮਿਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਦੇ ਵਕੀਲਾਂ ਰਾਹੀਂ ਹਨੀ ਸਿੰਘ ਵਲੋਂ ਇਸ ਮਾਮਲੇ ਸਬੰਧੀ ਲਗਾਈ ਜਾ ਰਹੀ ਬੇਲ ਅਰਜ਼ੀ ਨੂੰ ਖਾਰਜ਼ ਕਰਵਾਉਣ ਲਈ ਵੀ ਪੂਰੀ ਸਰਗਰਮੀ ਨਾਲ ਯਤਨ ਕੀਤਾ ਜਾਵੇਗਾ।
ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਫਿਲਮਾਂ ਵਾਂਗ ਹੀ ਸਰਟੀਫਿਕੇਟ ਹਾਸਿਲ ਕਰਨ ਲਈ ਸੈਂਸਰ ਬੋਰਡ ਸਥਾਪਿਤ ਕਰਨਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਇਸ ਤਰਾਂ ਦਾ ਕੋਈ ਗੀਤ ਨਾ ਗਾ ਸਕੇ ਅਤੇ ਉਹ ਪੰਜਾਬ ਰਾਜ ਵਿੱਚ ਸੈਂਸਰ ਬੋਰਡ ਦੀ ਸਥਾਪਨਾ ਲਈ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਬੇਨਤੀ ਕਰਨਗੇ।ਉਨਾਂ ਕਿਹਾ ਕਿ ਭਵਿੱਖ ਵਿੱਚ ਕਮਿਸ਼ਨ ਹਰੇਕ ਗਾਣੇ ਤੇ ਨਜ਼ਰ ਰੱਖੇਗਾ ਤਾਂ ਜੋ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਨਾ ਪਹੁੰਚਾ ਸਕੇ।
ਉਨਾਂ ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਵੀ ਅਪੀਲ ਕੀਤੀ ਕਿ ਉਹ ਕਮਿਸ਼ਨ ਵਲੋਂ ਗੰਦੇ ਗੀਤਾਂ ਵਿਰੁੱਧ ਆਰੰਭੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਪਾਉਣ ਅਤੇ ਗਾਇਕਾਂ, ਗੀਤਕਾਰਾਂ ਅਤੇ ਪ੍ਰੋਡਿਊਸਰਾਂ ਨੂੰ ਇਸ ਗੱੱਲ ਲਈ ਸਹਿਮਤ ਕਰਨ ਕਿ ਉਹ ਭਵਿੱਖ ਵਿੱਚ ਇਸ ਤਰਾਂ ਦਾ ਗਾਣਾ ਨਾ ਬਣਾਉਣ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਮਾਮਲੇ ਦੇ ਉਠਣ ਤੋਂ ਬਾਅਦ ਹਨੀ ਸਿੰਘ ਦੇ ਕੁੱਝ ਪ੍ਰਸ਼ੰਸਕਾਂ ਵਲੋਂ ਸੋਸ਼ਲ ਮੀਡੀਆ ਅਤੇ ਫੋਨ `ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਗਾਲਾਂ ਕੱਢੀਆਂ ਜਾ ਰਹੀਆਂ ਜਿਸ ਬਾਰੇ ਮੈਂ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਉਨਾਂ ਇਹ ਵੀ ਕਿਹਾ ਕਿ ਮੈਂ ਅਜਿਹੀਆਂ ਧਮਕੀਆਂ ਤੋ ਡਰਨ ਵਾਲੀ ਨਹੀਂ ਹਾਂ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply