ਸਫਾਈ ਕਰਮਚਾਰੀਆਂ ਦੀ ਤਨਖਾਹ ਨੂੰ ਬੈਂਕ ਖਾਤਿਆਂ ਵਿਚ ਭੇਜਣਾ ਬਣਾਇਆ ਜਾਵੇ ਯਕੀਨੀ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮ੍ਰਿਤਕ ਸਫ਼ਾਈ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ `ਤੇ ਤੁਰੰਤ
ਨਿਯੁੱਕਤ ਕੀਤਾ ਜਾਵੇ ਅਤੇ ਇਸ ਦੀ ਸੂਚਨਾ ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਭਾਰਤ ਸਰਕਾਰ ਨੂੰ ਭੇਜੀ ਜਾਵੇ।
ਇਹ ਜਾਣਕਾਰੀ ਨੈਸ਼ਨਲ ਕਮਿਸ਼ਨ ਸਫ਼ਾਈ ਕਰਮਚਾਰੀ ਭਾਰਤ ਸਰਕਾਰ ਦੀ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਨੇ ਬੱਚਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ, ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਨਿਤਿਸ਼ ਸਿੰਗਲਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ਼੍ਰੀਮਤੀ ਅਨਮਜੋਤ ਕੌਰ, ਸਹਾਇਕ ਸਿਵਲ ਸਰਜਨ ਸ਼੍ਰੀਮਤੀ ਪ੍ਰਭਦੀਪ ਕੌਰ, ਜ਼ਿਲਾ੍ਹ ਸਮਾਜਿਕ ਤੇ ਸੁਰੱਖਿਆ ਅਫਸਰ ਨਰਿੰਦਰ ਸਿੰਘ ਪੰਨੂ, ਲੀਡ ਬੈਕ ਮੈਨੇਜਰ, ਅਮਰੀਕ ਸਿੰਘ, ਜ਼ਿਲਾ੍ਹ ਪ੍ਰ੍ਰਗਰਾਮ ਅਫਸਰ ਸ਼੍ਰੀਮਤੀ ਹਰਦੀਪ ਕੌਰ, ਡਾ: ਅਜੈ ਕੁੰਵਰ ਸਿਹਤ ਅਫਸਰ ਨਗਰ ਨਿਗਮ, ਅਮਨ ਕੁਮਾਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਤੋਂ ਇਲਾਵਾ ਨਗਰ ਨਿਗਮ ਅਤੇ ਸਫ਼ਾਈ ਕਰਮਚਾਰੀ ਯੂਨੀਅਨਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਤਨਖਾਹ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਣੀ ਨੂੰ ਯਕੀਨੀ ਬਣਾਇਆ ਜਾਵੇ, ਪੈਨਸ਼ਨਰੀ ਲਾਭ ਸਮੇਂ ਸਿਰ ਦਿੱਤੇ ਜਾਣ ਅਤੇ ਉਨ੍ਹਾਂ ਦੀ ਈ.ਪੀ.ਐਫ ਕਟੌਤੀ ਦਾ ਵੀ ਮੁਕੰਮਲ ਰਿਕਾਰਡ ਰੱਖਿਆ ਜਾਵੇ।ਸਫਾਈ ਕਰਮਚਾਰੀਆਂ ਨੂੰ ਵਧੀਆ ਕੁਆਲਟੀ ਦੀਆਂ ਸਫਾਈ ਕਿੱਟਾਂ ਜਰੂਰ ਮੁਹੱਈਆ ਕਰਵਾਈਆਂ ਜਾਣ ।ਸਫਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਲੀਡ ਬੈਂਕ ਮੈਨੇਜਰ ਨੂੰ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪਹਿਲ ਦੇ ਅਧਾਰ `ਤੇ ਕਰਜੇ ਮੁਹੱਈਆ ਕਰਵਾਏ ਜਾਣ ਅਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਵੀ ਪੂਰਨ ਲਾਭ ਦਿੱਤਾ ਜਾਵੇ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਸੀਵਰੇਜ ਦੀ ਸਫਾਈ ਦਾ ਕੰਮ ਮੈਨੂਅਲ ਬਿਲਕੁੱਲ ਵੀ ਨਹੀਂ ਹੋਣਾ ਚਾਹੀਦਾ ਅਤੇ ਇਸ ਦੀ ਸਫਾਈ ਮਸ਼ੀਨਾਂ ਰਾਹੀਂ ਕਰਵਾਈ ਜਾਵੇ। ਸ੍ਰੀਮਤੀ ਦਿਲੇਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜੋ ਰੇਟ ਫਿਕਸ ਕੀਤੇ ਗਏ ਹਨ ਉਸ ਦੇ ਅਨੁਸਾਰ ਹੀ ਸਫਾਈ ਕਰਮਚਾਰੀਆਂ ਨੂੰ ਅਦਾਇਗੀ ਕੀਤੀ ਜਾਵੇ।
ਸਵੱਛ ਭਾਰਤ ਅਭਿਆਨ ਨੂੰ ਸਫ਼ਲ ਬਣਾਉਣ ਵਿੱਚ ਸਫ਼ਾਈ ਕਰਮਚਾਰੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਸਾਨੂੰ ਇਨ੍ਹਾਂ ਦਾ ਆਦਰ ਸਤਿਕਾਰ ਕਰਨਾ ਚਾਹੀਦਾ ਹੈ।ਉਨਾਂ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।
ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸ੍ਰੀ ਨਿਤਿਸ਼ ਸਿੰਗਲਾ ਨੇ ਦੱਸਿਆ ਕਿ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਸਬੰਧੀ ਨਗਰ ਨਿਗਮ ਹਾਊਸ ਵਲੋਂ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੀਵਰੇਜ ਦੀ ਸਫ਼ਾਈ ਮੈਨੂਅਲ ਨਾ ਕਰਵਾਉਣ ਅਤੇ ਸੀਵਰੇਜ ਦੀ ਸਫ਼ਾਈ ਲਈ ਪੂਰੀ ਸਰੱਖਿਆ ਕਿੱਟ ਨਾਲ ਹੀ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਤੇ ਭਲਾਈ ਵਿਭਾਗਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਲੋਕਾਂ ਨੂੰ ਪੂਰੀ ਤਰ੍ਹਾਂ ਜਾਣੂੰ ਕਰਵਾਉਣ ਤਾਂ ਜੋ ਉਹ ਆਪਣਾ ਜੀਵਨ ਪੱਧਰ ਉਚਾ ਉਠਾ ਸਕਣ।
ਸਿੰਗਲਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੇ ਕੰਮ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਦਾ ਸਾਲ ਵਿੱਚ ਦੋ ਵਾਰ ਉਨਾਂ ਦੀ ਮੁਕੰਮਲ ਸਿਹਤ ਜਾਂਚ ਕਰਵਾਈ ਜਾਵੇ ਕਿਉਂ ਜੋ ਉਨਾਂ ਨੂੰ ਬਿਮਾਰੀਆਂ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ।ਇਸ ਤੋਂ ਇਲਾਵਾ ਸਫ਼ਾਈ ਕਰਮਚਾਰੀਆਂ ਨੂੰ ਈ.ਐਸ.ਆਈ ਹਸਪਤਾਲਾਂ ਵਿੱਚ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media