ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਰੀਆਨ
ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਰਾਣੀ ਕਾ ਬਾਗ ਵਿਖੇ ਪੌਦੇ ਲਗਾਏ ਗਏ।
ਸੋਨੀ ਨੇ ਇਸ ਸਮੇਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਵ ਦੇ ਸਬੰਧ ਵਿੱਚ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਅੱਜ ਲੋੜ ਸਾਨੂੰ ਆਪਣਾ ਵਾਤਾਵਰਣ ਨੂੰ ਬਚਾਉਣ ਦੀ। ਉਨ੍ਹਾਂ ਕਿਹਾ ਕਿ ਦਿਨੋ ਦਿਨ ਸਾਡਾ ਵਾਤਾਵਰਣ ਖਰਾਬ ਹੋ ਰਿਹਾ ਹੈ ਜਿਸ ਨਾਲ ਕਈ ਤਰ੍ਰਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਜੇਕਰ ਵਾਤਾਵਰਣ ਸਵੱਛ ਹੋਵੇਗਾ ਤਾਂ ਸਾਡਾ ਆਲਾ ਦੁਆਲਾ ਵੀ ਹਰਿਆ ਭਰਿਆ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੂਟੇ ਲਗਾਉਣ ਦੇ ਫੈਸਲੇ ਨਾਲ ਜਿਥੇ ਪਿੰਡਾਂ ਦਾ ਵਾਤਾਵਰਣ ਹਰਿਆ ਭਰਿਆ ਬਣੇਗਾ ਉਥੇ ਹੀ ਵੱਧ ਰਹੇ ਪ੍ਰਦੂਸ਼ਣ ਨੂੰ ਵੀ ਠੱਲ ਪਾਈ ਜਾ ਸਕੇਗੀ।
ਸ੍ਰੀ ਸੋਨੀ ਨੇ ਅੰਮਿ੍ਰਤਸਰ ਦੇ ਬੱਚਿਆਂ ਅਤੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵਾਰਡਾਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨਾਂ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media