Tuesday, November 24, 2026

ਪਾਵਰਕਾਮ ਦੇ ਪੈਨਸ਼ਨਰਾਂ ਦੀ ਕਨਵੈਸ਼ਨ ਦੀ ਤਿਆਰੀ ਮੀਟਿੰਗ ਹੋਈ

ਸਮਰਾਲਾ, 11 ਜੁਲਾਈ (ਪੰਜਾਬ ਪੋਸਟ –  ਇੰਦਰਜੀਤ ਕੰਗ) – ਪਾਵਰਕਾਮ ਦੇ ਸਮੂਹ ਪੈਨਸ਼ਨਰਾਂ ਦੀ ਅਹਿਮ ਮਹੀਨਾਵਾਰ ਮੀਟਿੰਗ ਸਿਕੰਦਰ Pensionਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਦੀਆਂ ਮੰਗਾਂ ਜਿਵੇਂ ਕਿ ਬਿਜਲੀ ਯੂਨਿਟਾਂ ਦੀ ਰਿਆਇਤ, ਮੈਡੀਕਲ ਸਹੂਲਤਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਅਤੇ 2016 ਦੇ ਸੋਧੇ ਸਕੇਲ ਲਾਗੂ ਕਰਾਉਣ ਦੀ ਪੂਰਤੀ ਲਈ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ 22 ਜੁਲਾਈ ਨੂੰ ਹੋ ਰਹੀ ਰੋਪੜ ਸਰਕਲ ਦੀ ਕਨਵੈਸ਼ਨ ਵਿੱਚ ਹਿੱਸਾ ਲੈਣ ਦਾ ਸਮੂਹ ਪੈਨਸ਼ਨਰਾਂ ਨੇ ਭਰੋਸਾ ਦਿੱਤਾ।ਪ੍ਰੇਮ ਸਿੰਘ ਐਸ.ਡੀ.ਓ ਰਿਟਾਇਰਡ, ਸੀਨੀਅਰ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਨਾਗਰਾ, ਸਕੱਤਰ ਜੁਗਲ ਕਸ਼ੋਰ ਸਹਾਨੀ, ਮੀਤ ਸਕੱਤਰ ਜਗਤਾਰ ਸਿੰਘ, ਪ੍ਰੈਸ ਸਕੱਤਰ ਦਰਸ਼ਨ ਸਿੰਘ ਖਜ਼ਾਨਚੀ, ਜਗਪਾਲ ਸਿੰਘ ਸਹਾਇਕ ਖਜ਼ਾਨਚੀ, ਅਮਰਜੀਤ ਸਿੰਘ ਉਪਲ ਐਸ.ਡੀ.ਓ ਰਿਟਾਇਰਡ, ਪ੍ਰੇਮ ਕੁਮਾਰ ਸਰਕਲ ਆਗੂ ਅਤੇ ਪ੍ਰੇਮ ਚੰਦ ਭਲਾਲੋਕ ਆਦਿ ਨੇ ਸੰਬੋਧਨ ਕੀਤਾ।ਅੰਤ `ਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਨੇ ਆਏ ਹੋਏ ਪੈਨਸ਼ਨਰਾਂ ਤੇ ਵਿਧਵਾਵਾਂ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਸੰਘਰਸ਼ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਕਿਹਾ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply