Wednesday, August 26, 2026

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਐਕਸਟੈਨਸ਼ਨ ਕਰਵਾਇਆ ਲੈਕਚਰ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਇਕ PUNJ1107201911ਐਕਸਟੈਨਸ਼ਨ ਲੈਕਚਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਅਗਵਾਈ ਹੇਠ ਕਰਵਾਏ ਇਸ ਲੈਕਚਰ ’ਚ ਡਾ. ਪ੍ਰਭਜੋਤ ਕੌਰ ਸੰਧੂ, ਜ਼ਿਲ੍ਹਾ ਲਾਇਬ੍ਰੇਰੀਅਨ, ਅੰਮ੍ਰਿਤਸਰ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ।
    ਡਾ. ਸੰਧੂ ਨੇ ‘ਰੀਡਿੰਗ-ਮਿਸ਼ਨ 2022 ਤੰਦਰੁਸਤ ਪੰਜਾਬ ਪੜ੍ਹੇ ਕਿਤਾਬ’ ਤਹਿਤ ‘ਡਿਜ਼ੀਟਲ ਏਜ਼ ’ਚ ਪੜ੍ਹਣ ਦੀ ਆਦਤ ਦਾ ਵਿਕਾਸ ਕਰਨ’ ਦੇ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਤੋਂ ਪਹਿਲਾਂ ਪ੍ਰਿੰ: ਡਾ. ਢਿੱਲੋਂ ਨੇ ਰਸਮੀ ਤੌਰ ’ਤੇ ਡਾ. ਸੰਧੂ ਨੂੰ ਫੁੱਲਾਂ ਦਾ ਬੁੱਕਾ ਭੇਟ ਕਰਕੇ ਸਵਾਗਤ ਕੀਤਾ।ਡਾ. ਸੰਧੂ ਨੇ ਪੜ੍ਹਣ ਦੀ ਆਦਤ ਦੇ ਵਿਕਾਸ ਦੇ ਪਰਪਰਾਗਤ ਤੇ ਡਿਜੀਟਲ ਤਰੀਕਿਆਂ ’ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਪੜ੍ਹਣ ਦੀ ਆਦਤ ਨਾਲ ਸਖਸ਼ੀਅਤ ਦਾ ਸੰਪੂਰਨ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੜ੍ਹਣ ਦੀ ਆਦਤ ਮਾਨਸਿਕ ਪ੍ਰੇਸ਼ਾਨੀ ਅਤੇ ਤਣਾਅ ਨੂੰ ਘੱਟ ਕਰਨ ’ਚ ਮਦਦ ਕਰਦੀ ਹੈ।ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ‘ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ-ਭਾਰਤ’ ਬਾਰੇ ਵੀ ਜਾਣਕਾਰੀ ਦਿੱਤੀ।
    ਡਾ. ਢਿੱਲੋਂ ਨੇ ਮੁੱਖ ਮਹਿਮਾਨ ਵਲੋਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣਕਾਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਨਪੜ੍ਹਤਾ ਸਮਾਜ ਲਈ ਬਹੁਤ ਹੀ ਗੰਭੀਰ ਮੁੱਦਾ ਹੈ।ਇਸ ਲਈ ਇਸ ਨੂੰ ਸੰਜ਼ੀਦਗੀ ਨਾਲ ਨਜਿੱਠਣ ਲਈ ਕਾਲਜਾਂ ਅਤੇ ਸਕੂਲਾਂ ’ਚ ਅਜਿਹੇ ਸੈਮੀਨਾਰ ਆਯੋਜਿਤ ਕਰਵਾ ਕੇ ਵਿਦਿਆਰਥੀਆਂ ਰਾਹੀਂ ਸਮਾਜ ਨੂੰ ਜਾਗਰੂਕ ਕਰਨ ਲਈ ਯਤਨ ਕਰਨ ਦੀ ਜਰੂਰਤ ਹੈ ਤਾਂ ਜੋ ਲੋਕ ਇਸ ਭਿਆਨਕ ਸਥਿਤੀਆਂ ਨੂੰ ਨਜਿੱਠਣ ਸਬੰਧੀ ਜਾਗ੍ਰਿਤ ਹੋ ਸਕਣ ਅਤੇ ਸਮਾਜ ਤੇ ਦੇਸ਼ ਦੀ ਉਨਤੀ ’ਚ ਆਪਣਾ ਅਹਿਮ ਯੋਗਦਾਨ ਪਾ ਸਕਣ।ਡਾ. ਢਿੱਲੋਂ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਡਾ. ਸੰਧੂ ਨੂੰ ਸਨਮਾਨਿਤ ਕੀਤਾ।
     ਇਸ ਮੌਕੇ ਅਜੈਬੀਰਪਾਲ ਸਿੰਘ ਢਿੱਲੋਂ, ਡਾ. ਸੁਰਿੰਦਰ ਕੌਰ, ਡਾ. ਗੁਰਮਨਜੀਤ ਕੌਰ, ਮੈਡਮ ਜਸਪ੍ਰੀਤ ਸੈਣੀ, ਨੀਲੂ ਅਰੋੜਾ, ਡਾ. ਮਨਦੀਪ ਕੌਰ, ਪਵਨਪ੍ਰੀਤ ਕੌਰ, ਰੁਪਨੀਤ ਕੌਰ ਆਦਿ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply