Thursday, July 9, 2026

19 ਤੋਂ 30 ਸਤੰਬਰ ਤੱਕ ਲੱਗਣਗੇ ਮੈਗਾ ਰੋਜਗਾਰ ਮੇਲੇ – ਸਾਰੰਗਲ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ PUNJ1107201920ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕੀਤੀ।
     ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਬੇਰੁਜਗਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਸਤੰਬਰ ਮਹੀਨੇ ਵਿੱਚ ਮੈਗਾ ਰੋਜਗਾਰ ਮੇਲੇ 19 ਸਤੰਬਰ ਤੋਂ 30 ਸਤੰਬਰ ਤੱਕ ਅੰਮ੍ਰਿਤਸਰ ਦੇ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ `ਚ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਨੂੰ ਰੋਜ਼ਗਾਰ ਮੇਲਿਆਂ ਲਈ ਤਿਆਰ ਕਰਨ ਲਈ ਬਿਊਰੋ ਵਲੋਂ ਸੋਫਟ ਸਕਿੱਲ ਟ੍ਰੇਨਿੰਗ ਦੀਆਂ ਕਲਾਸਾਂ ਚਲਾਈਆਂ ਜਾ ਰਹੀਆਂ ਹਨ।ਸਾਰੰਗਲ ਨੇ ਜੀ.ਓ.ਜੀ ਦੇ ਨੁਮਾਇੰਦੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਲਈ ਅੰਗਹੀਣ ਪ੍ਰਾਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਮੇਗਾ ਰੋਜ਼ਗਾਰ ਮੇਲਿਆਂ ਦੇ ਪ੍ਰਚਾਰ ਸਬੰਧੀ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਬੀ.ਡੀ.ਪੀ.ਓ, ਸੀ.ਡੀ.ਪੀ.ਓ ਤੇ ਜੀ.ਓ.ਦੇ ਨੁਮਾਇੰਦਿਆਂ ਨੂੰ ਉਤਸ਼ਾਹਿਤ ਕੀਤਾ ਗਿਆ।
      ਇਸ ਮੀਟਿੰਗ ਵਿੱਚ ਜਿਲ੍ਹਾ ਉਦਯੋਗ ਕੇਂਦਰ ਤੋਂ ਫੰਕਸ਼ਨਲ ਮੈਨੇਜਰ ਸਿਮਰਜੋਤ ਸਿੰਘ, ਸਿੱਖਿਆ ਵਿਭਾਗ ਤੋਂ ਗਾਈਡੈਂਸ ਕੌਂਸਲਰ ਜਸਬੀਰ ਸਿੰਘ ਗਿੱਲ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤੋਂ ਗੁਰਭੇਜ ਸਿੰਘ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਵਿਦਿਅਕ ਅਦਾਰਿਆਂ ਦੇ ਪ੍ਰਿੰਸੀਪਲ/ ਪਲੇਸਮੈਂਟ ਅਫਸਰ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply