ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) -ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਫੋਕਲ
ਪੁਆਇੰਟ ਵਿਖੇ ਸਥਿਤ ਪਿੰਜਰਾ ਪੋਲ ਗਊਸ਼ਾਲਾ ਸਥਿਤ ਸ੍ਰੀ ਗੋਬਿੰਦ ਗੋ ਧਾਮ ਮੰਦਿਰ ਵਿਖੇ ਰਾਧਾ ਕ੍ਰਿਸ਼ਨ ਅਤੇ ਰਾਮ ਦਰਬਾਰ ਦੀ ਮੂਰਤੀ ਸਥਾਪਨਾ ਕੀਤੀ।
ਸੋਨੀ ਨੇ ਇਸ ਸਮੇਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰੀਏ। ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁਧਰਮੀ ਦੇਸ਼ ਹੈ ਜਿਸ ਵਿੱਚ ਵੱਖ-ਵੱਖ ਧਰਮਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਅਤੇ ਮਿਲਵਰਤਨ ਨਾਲ ਰਹਿ ਰਹੇ ਹਨ। ਉਨਾਂ ਨੇ ਹਾਜ਼ਰ ਸੰਗਤਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਵ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵਾਤਾਵਰਣ ਨੂੰ ਸਵੱਛ ਰੱਖਣ ਲਈ ਅੱਗੇ ਆਉਣ ਅਤੇ ਸਰਕਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਵਾਤਾਵਰਣ ਨੂੰ ਬਚਾਉਣ ਲਈ ਸਹਿਯੋਗ ਕਰਨ।
ਇਸ ਮੌਕੇ ਪੁਡਰੀਕ ਮਹਾਰਾਜ ਵਰਿੰਦਾਵਨ, ਖੇਮਚੰਦ ਸ਼ਰਮਾ, ਸੰਦੀਪ ਖੋਸਲਾ ਪ੍ਰਧਾਨ ਗਊਸ਼ਾਲਾ, ਸੁਭਾਸ਼ ਅਰੋੜਾ, ਚਰਨਜੀਤ ਸ਼ਰਮਾ, ਵਿਕਾਸ ਸੋਨੀ ਕੌਂਸਲਰ, ਰੰਜਨ ਅਗਰਵਾਲ, ਅਨੁਰਾਗ ਮਹਾਜਨ ਐਸ.ਈ ਨਗਰ ਨਿਗਮ, ਹੀਰਾ ਲਾਲ ਮਦਾਨ, ਰਾਜਨ ਤੋਂ ਇਲਾਵਾ ਇਲਾਕਾ ਨਿਵਾਸੀ ਹਾਜਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media