ਭੀਖੀ, 12 ਜੁਲਾਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨੈਸ਼ਨਲ ਕਾਲਜ ਭੀਖੀ ਦੇ ਬੀ.ਏ
ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿੰ੍ਰਸੀਪਲ ਡਾ.ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਪ੍ਰਿੰਸੀਪਲ ਨੇ ਦੱਸਿਆ ਕਿ ਕੁਲਜੀਤ ਕੌਰ ਪੁੱਤਰੀ ਅਮਰੀਕ ਸਿੰਘ ਨੇ 84.40 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋ ਕਿ ਕੀਰਤੀ ਗੋਇਲ ਪੁੱਤਰੀ ਰਾਜੇ ਕੁਮਾਰ ਨੇ 83.64 ਪ੍ਰਤੀਸ਼ਤ ਅਤੇ ਵੀਰਪਾਲ ਕੌਰ ਪੁੱਤਰੀ ਬੱਲਾ ਸਿੰਘ ਨੇ 81.20 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media