ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ
ਆਰੰਭੀ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੁਨਰ ਸਿਖਲਾਈ ਬਾਰੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਪ੍ਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਸਿਖਲਾਈ ਅਫ਼ਸਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਮ.ਐਸ.ਡੀ ਰਾਜਪੂਤ ਸਕੂਲ ਸੁਜਾਨਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦਾ ਦੌਰਾ ਕੀਤਾ। ਜਿਸ ਵਿੱਚ 40 ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਗਈ।ਕਾਉਂਸਲਿੰਗ ਦੌਰਾਨ ਰਾਕੇਸ਼ ਕੁਮਾਰ ਜ਼ਿਲ੍ਹਾ ਪਲੇਸਮੈਂਟ ਅਫ਼ਸਰ ਅਤੇ ਸ਼੍ਰੀਮਤੀ ਸੀਮਾ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਨੇ ਬੱਚਿਆਂ ਨੂੰ ਭਵਿੱਖ `ਚ ਕੈਰੀਅਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਅਗਲਾ ਰੋਜ਼ਗਾਰ ਮੇਲਾ 24 ਜੁਲਾਈ ਨੂੰ ਲਗਾਇਆ ਜਾਵੇਗਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media