ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਆਪਣੇ
ਜੱਦੀ ਪਿੰਡ ਭੀਲੋਵਾਲ ਪੱਕਾ ਦੇ ਦੋਰਾ ਦੌਰਾਨ ਪਿੰਡ ਦੀ ਗ੍ਰਾਮ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਅਤੇ ਕਿਹਾ ਕਿ ਇਸ ਸਾਲ 15 ਲੱਖ ਰੁਪਏ ਪਿੰਡ ਦੇ ਵਿਕਾਸ ਲਈ ਹੋਰ ਦਿੱਤੇ ਜਾਣਗੇ ਅਤੇ ਇਸੇ ਤਰ੍ਹਾਂ ਅਗਲੇ ਸਾਲ 25 ਲੱਖ ਰੁਪਏ ਹੋਰ ਦਿੱਤੇ ਜਾਣਗੇ।
ਸੋਨੀ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪਿੰਡ ਦੀਆਂ ਸਾਰੀਆਂ ਗਲੀਆਂ, ਨਾਲੀਆਂ ਅਤੇ ਫਿਰਨੀਆਂ ਨੂੰ ਪੱਕਾ ਕੀਤਾ ਜਾਵੇਗਾ।ਸੋਨੀ ਨੇ ਦੱਸਿਆ ਕਿ ਇਸ 10 ਲੱਖ ਰੁਪਏ ਨਾਲ ਪਿੰਡ ਦੀਆਂ ਗਲੀਆਂ, ਨਾਲੀਆਂ ਦੇ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਤੀ ਸਾਲ ਦੇ ਅੰਦਰ ਅੰਦਰ 15 ਲੱਖ ਰੁਪਏ ਹੋਰ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਅਗਲੇ ਵਿੱਤੀ ਵਰੇ੍ਹ ਦੌਰਾਨ 25 ਲੱਖ ਰੁਪਏ ਹੋਰ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਪਿੰਡ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਪਿੰਡ ਦੇ ਸਕੂਲ ਨੂੰ ਪਹਿਲਾਂ ਹੀ ਸਮਾਰਟ ਸਕੂਲ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਸਕੂਲ ਦੇ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ, ਡਾ. ਕਾਰਜ ਸਿੰਘ, ਗੁਲਸ਼ਨ ਕੁਮਾਰ ਵੋਹਰਾ, ਸਰਪੰਚ ਬਲਵਿੰਦਰ ਸਿੰਘ ਹੇਤਮਪੁਰ, ਸਰਪੰਚ ਜਸਵੰਤ ਸਿੰਘ ਵੈਰੋਕੇ, ਸਰਪੰਚ ਰਜਿੰਦਰ ਸਿੰਘ ਵੇਹੜਾ, ਸਰਪੰਚ ਸਤਨਾਮ ਸਿੰਘ ਕਾਕੜ, ਸੂਬਾ ਸਿੰਘ ਅਤੇ ਭੂਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜਰ ਸਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media