Friday, July 10, 2026

ਨਵੇਂ ਰਾਸ਼ਨ ਕਾਰਡ ਬਣਾਉਣ `ਚ ਪੱਖਪਾਤ ਦਾ ਦੋਸ਼ – ਨਗਰ ਕੌਂਸਲ ਦਫ਼ਤਰ ਅੱਗੇ ਧਰਨਾ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗ਼ਰੀਬ ਵਰਗ ਦੇ ਲੋਕਾਂ ਨੂੰ ਘੱਟ ਕੀਮਤ `ਤੇ ਆਟਾ-ਦਾਲ ਦੇਣ ਲਈ ਪਿਛਲੀ PUNJ1307201901ਅਕਾਲੀ-ਭਾਜਪਾ ਸਰਕਾਰ ਵਲੋਂ ਬਣਾਏ ਗਏ ਨੀਲੇ ਕਾਰਡਾਂ ਨੂੰ ਰੱਦ ਕਰਕੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਬਣਾਏ ਜਾ ਰਹੇ ਨਵੇਂ ਕਾਰਡਾਂ ਸਬੰਧੀ ਬਣਾਈ ਜਾ ਰਹੀ ਸੂਚੀ ਵਿਚ ਕਥਿਤ ਤੌਰ ਤੇ ਕੀਤੇ ਜਾ ਰਹੇ ਪੱਖਪਾਤ ਦੇ ਖ਼ਿਲਾਫ਼ ਅੱਜ ਇੱਥੋਂ ਦੇ ਨਗਰ ਕੌਂਸਲ ਦਫ਼ਤਰ ਅੱਗੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਅਤੇ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਗ਼ਰੀਬ ਵਰਗ ਨਾਲ ਸਬੰਧਿਤ ਲੋਕਾਂ ਵਲੋਂ ਨਵੇਂ ਰਾਸ਼ਨ ਕਾਰਡ ਲਈ ਦੇ  ਫਾਰਮ ਭਰਨ ਸਮੇਂ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਪੱਖਪਾਤ ਕੀਤਾ ਜਾ ਰਿਹਾ ਹੈ।ਨਗਰ ਕੌਂਸਲ ਦਫ਼ਤਰ ਲੌਂਗੋਵਾਲ ਵੱਲੋਂ ਬਣਾਈ ਗਈ ਸੂਚੀ ਵਿਚ ਬਹੁਤੇ ਲੋੜਵੰਦਾਂ ਦੇ ਨਾਮ ਸ਼ਾਮਿਲ ਨਹੀਂ ਕੀਤੇ ਗਏ।
ਉਨਾਂ ਕਿਹਾ ਕਿ ਇਸ ਬਾਰੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਸਗੋਂ ਟਾਲਮਟੋਲ ਵਾਲੀ ਨੀਤੀ ਅਪਣਾਈ ਗਈ। ਇਸ ਲਈ ਗ਼ਰੀਬ ਵਰਗ ਅਤੇ ਲੋੜਵੰਦ ਲੋਕਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿਚ ਇਹ ਧਰਨਾ ਲਗਾਉਣ ਲਈ ਮਜ਼ਬੂਰ ਹੋਣਾ ਪਿਆ ਹੈ।
ਇਸ ਉਪਰੰਤ ਯੂਨੀਅਨ ਦੇ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਦੇ ਧਰਨੇ ਦੌਰਾਨ ਨਗਰ ਕੌਂਸਲ ਲੌਂਗੋਵਾਲ ਦੇ ਐਸ.ਓ ਸੁਭਾਸ਼ ਕੁਮਾਰ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਦਫ਼ਤਰ ਆਏ ਸਾਰੇ ਫਾਰਮਾਂ ਦੇ ਨਾਮ ਨਵੀਂ ਸੂਚੀ ਵਿਚ ਦਰਜ਼ ਕੀਤੇ ਜਾਣਗੇ ਅਤੇ ਇਹ ਸੂਚੀ ਸੋਮਵਾਰ ਤੱਕ ਵਿਖਾਈ ਜਾਵੇਗੀ, ਜਿਸ ਉਪਰੰਤ ਉਨਾਂ ਇਹ ਧਰਨਾ ਮੁਲਤਵੀ ਕਰ ਦਿੱਤਾ ਹੈ।
ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਭਵਨ ਕਮੇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ, ਕਿਰਤੀ ਲੋਕ ਏਕਤਾ ਗਰੁੱਪ ਦੇ ਪ੍ਰਿਥੀ ਸਿੰਘ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ, ਅਜੈਬ ਸਿੰਘ, ਸ਼ੀਸ਼ਾ ਸਿੰਘ, ਕੁਲਵੰਤ ਸਿੰਘ, ਮਾਲਵਿੰਦਰ ਸੀਟੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
 

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply