Friday, July 10, 2026

ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇ ਹੋਵੇਗਾ ਰਾਜ ਪੱਧਰੀ ਸਮਾਗਮ

ਲੌਂਗੋਵਾਲ, 13 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 PUNJ1307201904ਜੁਲਾਈ ਨੂੰ  ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਵਧੀਕ ਡਿਪਟੀ ਕਮਿਸ਼ਨਰ ਨੇ ਪੀਣ ਵਾਲੇ ਪਾਣੀ, ਆਰਜ਼ੀ ਪਖਾਨਿਆਂ, ਆਵਾਜਾਈ ਵਿਵਸਥਾ ਸੁਚਾਰੂ ਬਣਾਉਣ ਸਮੇਤ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਅਤੇ ਸਮੂਹ ਪ੍ਰਬੰਧਾਂ ਨੂੰ  ਬਿਹਤਰ ਅਤੇ ਸੁਖਾਵੇਂ ਢੰਗ ਨਾਲ ਮੁਕੰਮਲ ਕਰਨ ਲਈ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਨ ਦੇ ਆਦੇਸ਼ ਦਿੱਤੇ।
          ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ , ਐਸ.ਡੀ.ਐਮ ਸੁਨਾਮ ਮਨਜੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਲੋਹਗੜ੍ਹ ਗੇਟ ਅਤੇ ਹਰੀਪੁਰਾ ਵਿਖੇ ਨਾਜਾਇਜ਼ ਕਬਜ਼ੇ ਹਟਾਏ ਗਏ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਐਸਟੇਟ ਵਿੰਗ ਵਲੋਂ ਲੋਹਗੜ੍ਹ ਗੇਟ ਅਤੇ ਹਰੀਪੁਰਾ …

Leave a Reply