ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੌਜਵਾਨ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਸਥਾਨਕ ਸਰਕਾਰਾਂ ਕੈਬਨਿਟ

ਮੰਤਰੀ ਬ੍ਰਹਮ ਮਹਿੰਦਰਾ, ਜੇਲ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੈਡੀਕਲ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਪਾਣੀ ਸਰੋਤ ਅਤੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਅਤੇ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੌਜੂਦਗੀ `ਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁੱਦਾ ਸੰਭਾਲ ਲ਼ਿਆ ਹੈ।ਇਸ ਸਮਾਗਮ ਵਿੱਚ ਸੰਸਦ ਮੈਂਬਰ ਗੁਰਜੀਤ ਔਜਲਾ, ਵਿਧਾਇਕ ਸੁਨੀਲ ਦੱਤੀ, ਡਾ. ਰਾਜ ਕੁਮਾਰ ਵੇਰਕਾ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਸੋਨੀਆ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਡਿਪਟੀ ਮੇਅਰ ਯੂਨਿਸ ਆਦਿ ਵੀ ਹਾਜ਼ਰ ਸਨ।
Punjab Post Daily Online Newspaper & Print Media