Friday, September 20, 2024

ਪਾਕਿਸਤਾਨ ’ਚ ਗੁ. ਖਾਰਾ ਸਾਹਿਬ ਸੰਗਤਾਂ ਲਈ ਖੋਲ੍ਹਣ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਵਿਚਲੇ ਪੰਜਾਬ ਦੇ ਜ਼ਿਲ੍ਹਾ ਗੁੱਜਰਾਂਵਾਲਾ ’ਚ ਛੇਵੇਂ ਪਾਤਸ਼ਾਹ ਸ੍ਰੀ SGPC Logoਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਖਾਰਾ ਸਾਹਿਬ ਦੇ 72 ਸਾਲਾਂ ਬਾਅਦ ਸੰਗਤ ਲਈ ਖੋਲ੍ਹਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਵਾਗਤ ਕੀਤਾ ਗਿਆ ਹੈ।
    ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਉਥੇ ਸਥਿਤ ਸਿੱਖ ਗੁਰਧਾਮ ਨੂੰ ਸੰਗਤ ਲਈ ਖੋਲ੍ਹਣ ਦਾ ਉੱਦਮ ਪ੍ਰਸ਼ੰਸਾਯੋਗ ਹੈ। ਉਨ੍ਹਾਂ ਆਖਿਆ ਕਿ ਇਤਿਹਾਸਕ ਗੁਰਦੁਆਰਾ ਖਾਰਾ ਸਾਹਿਬ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਹੈ ਅਤੇ ਇਸ ਦਾ ਦੇਸ਼ ਵੰਡ ਤੋਂ ਬਾਅਦ ਸੰਗਤ ਲਈ ਦੁਬਾਰਾ ਖੁੱਲਣਾ ਸਿੱਖ ਜਗਤ ਲਈ ਇਕ ਚੰਗੀ ਖ਼ਬਰ ਹੈ।ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਬਾਬੇ ਕੀ ਬੇਰ ਸਿਆਲਕੋਟ ਨੂੰ ਭਾਰਤੀ ਸੰਗਤ ਲਈ ਖੋਲ੍ਹਣ ਦਾ ਪਾਕਿਸਤਾਨ ਸਰਕਾਰ ਨੇ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਹ ਬੀਤੇ ਦਿਨੀਂ ਪਾਕਿਸਤਾਨ ਗਏ ਸਨ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਾਬੇ ਕੀ ਬੇਰ ਨੂੰ ਸੰਗਤਾਂ ਦੇ ਦਰਸ਼ਨ ਲਈ ਖੋਲ੍ਹਣ ਸਬੰਧੀ ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਬੇਨਤੀ ਕੀਤੀ ਸੀ।ਉਨ੍ਹਾਂ ਪ੍ਰਸੰਨਤਾ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਇਸ ਮੰਗ ’ਤੇ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਬਾਬੇ ਕੀ ਬੇਰ ਨੂੰ ਭਾਰਤੀ ਜਥੇ ਲਈ ਖੋਲ੍ਹਣ ਲਈ ਪ੍ਰਵਾਨਗੀ ਦਿੱਤੀ ਹੈ।ਉਨ੍ਹਾਂ ਆਖਿਆ ਕਿ ਇਸ ਤੋਂ ਬਾਅਦ ਹੁਣ ਦੂਸਰੀ ਖ਼ਬਰ ਗੁਰਦੁਆਰਾ ਖਾਰਾ ਸਾਹਿਬ ਨੂੰ ਖੋਲ੍ਹਣ ਦੀ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਸਵਾਗਤ ਕਰਦੀ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply