ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਨਵਜੋਤ ਸਿੰਘ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਕੀਤੇ ਟਵੀਟ ਵਿੱਚ ਆਖਿਆ ਕਿ
ਉਨਾਂ ਨੇ ਪੰਜਾਬ ਮੰਤਰੀ ਮੰਡਲ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ 10 ਜੂਨ 2019 ਨੂੰ ਇਸ ਦੀ ਕਾਪੀ ਉਸ ਸਮੇਂ ਦੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤੀ ਸੀ।ਉਨਾਂ ਨੇ ਇਸ ਪੱਤਰ ਦੀ ਕਾਪੀ ਵੀ ਆਪਣੇ ਟਵਿਟਰ ਅਕਾਊਂਟ `ਤੇ ਪੋਸਟ ਕੀਤੀ ਹੈ।
ਇਸ ਤੋਂ ਬਾਅਦ ਇੱਕ ਹੋਰ ਟਵੀਟ ਵਿੱਚ ਸਿੱਧੂ ਨੇ ਲਿਖਿਆ ਹੈ ਕਿ ਉਹ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜ ਰਹੇ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media