ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਐਨ.ਸੀ.ਸੀ ਦੇ ਵਿਦਿਆਰਥੀਆਂ ਵਲੋਂ .
ਨੁੱਕੜ ਨਾਟਕ ਰਾਹੀਂ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ ਗਿਆ।11 ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵਤਾਵਰਣ ਪ੍ਰਤੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਸੇ ਤਹਿਤ ਕਰਨਲ ਅਸ਼ਵਨੀ ਕੁਮਾਰ ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ `ਚ ਇੱਕ ਨੁੱਕੜ ਨਾਟਕ ਪਿੰਡ ਮੂਦਲ `ਚ ਪੇਸ਼ ਕੀਤਾ ਗਿਆ।ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਨਾਟਕ ਰਾਹੀਂ ਦੱਸਿਆ ਕਿ ਸਾਡੇ ਆਲੇ ਦੁਆਲੇ ਦੀ ਹਵਾ ਪ੍ਰਦੂਸ਼ਿਤ ਹੋ ਗਈ ਹੈ ਅਤੇ ਸਾਹ ਲੈਣ ਨਾਲ ਜਹਿਰੀਲੇ ਰਸਾਇਣ ਲੋਕਾਂ ਦੇ ਸਰੀਰ `ਚ ਦਾਖਲ ਹੋਣ ਨਾਲ ਉਹ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।ਇਸ ਤੋਂ ਇਲਾਵਾ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ।ਨਾਟਕ `ਚ ਵਿਦਿਆਰਥੀਆਂ ਨੇ ਪ੍ਰਦੂਸ਼ਣ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਫੈਕਟਰੀਆਂ ਦੀਆਂ ਚਿਮਨੀਆਂ ਦੀ ਲਗਾਤਾਰ ਸਫਾਈ ਕਰਨ ਲਈ ਕਿਹਾ।ਪੈਟਰੋਲ ਤੇ ਡੀਜ਼ਲ ਦੀ ਥਾਂ ਬਿਜਲੀ ਜਾਂ ਸੀ.ਐਨ.ਜੀ ਨਾਲ ਚੱਲਣ ਵਾਲੀਆਂ ਗੱਡੀਆਂ ਦੀ ਵਰਤੋਂ ਕਰਨ ਤੇ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਵੀ ਅਪੀਲ ਕੀਤੀ ਗਈ।ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਨਾ ਤਾਂ ਕੋਈ ਅਜਿਹਾ ਕੰਮ ਨਹੀਂ ਕਰਨਗੇ ਤੇ ਨਾ ਹੀ ਹੋਰਨਾਂ ਨੂੰ ਕਰਨ ਦੇਣਗੇ, ਜਿਸ ਨਾਲ ਵਾਤਾਵਰਣ ਨੂੰ ਨੁਕਸਾਨ ਨਾ ਪੁੱਜੇ।
ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਉਨਾ ਸਭ ਨੂੰ ਮਿਲ ਕੇ ਵਾਤਾਵਰਣ ਦੀ ਸੰਭਾਲ ਕਰਨ ਅਤੇ ਆਪਣੇ ਜਨਮ ਦਿਨ `ਤੇ ਇੱਕ ਇੱਕ ਪੌਦਾ ਜਰੂਰ ਲਗਾਉਣ ਲਈ ਕਿਹਾ।ਇਸ ਮੌਕੇ ਲੈ. ਕਰਨਲ ਮਹੇਸ਼ ਕੁਮਾਰ ਤੇ ਸੂਬੇਦਾਰ ਮੇਜਰ ਕਵਲਜੀਤ ਸਿੰਘ ਮੌਜੂਦ ਸਨ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media