ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ
ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਅਰਾਈਆਂਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਲੌਂਗੋਵਾਲ ਨੇ ਆਖਿਆ ਕਿ ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ।ਉਹ ਇਕ ਪੰਥਕ ਆਗੂ ਸਨ ਅਤੇ ਅਜਿਹੇ ਟਕਸਾਲੀ ਆਗੂ ਦੇ ਤੁਰ ਜਾਣ ਨਾਲ ਕੌਮ ਇਕ ਚੰਗੇ ਆਗੂ ਤੋਂ ਵਾਂਝੀ ਹੋ ਗਈ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਰਾਈਆਂਵਾਲਾ ਦੇ ਅਕਾਲ ਚਲਾਣੇ ’ਤੇ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ, ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸਕੱਤਰ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਅਧਿਕਾਰੀਆਂ ਤੇ ਕਰਮਚਾਰੀ ਮੌਜੂਦ ਸਨ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸੱਕਤਰ ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਸੁਲੱਖਣ ਸਿੰਘ ਭੰਗਾਲੀ, ਤੇਜਿੰਦਰ ਸਿੰਘ ਪੱਡਾ ਆਦਿ ਨੇ ਵੀ ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣਾ ਕਰ ਜਾਣ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣੇ ’ਤੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦਫ਼ਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਗਏ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media