Friday, March 27, 2026

ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ SGPC Logoਇਕ ਔਰਤ ਵੱਲੋਂ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਨਿਗਰਾਨੀ ਦੇ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ। ਉਨਾ ਕਿਹਾ ਕਿ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply