ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ
ਨਾਨਕ ਦੇਵ ਯੁਨੀਵਰਸਿਟੀ ਵੱਲੋਂ ਐਲਾਨੇ ਬੀ.ਏ ਸਮੈਸਟਰ 6ਵਾਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ।ਬੀ.ਏ ਸਮੈਸਟਰ 6ਵਾਂ ਦੇ ਇਸ ਨਤੀਜੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਖੁਸ਼ਦੀਪ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਕਰਨ ਦੁਪਿੰਦਰਬੀਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੰਸਥਾ ਰਾਤ-ਦਿਨ ਇਹ ਯਤਨ ਕਰ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਅਜਿਹੀ ਵਿਦਿਆ ਦੇਣੀ ਹੈ।ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਸਥਾਪਿਤ ਕਰ ਸਕਣ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਪੜ੍ਹ-ਲਿਖ ਕੇ ਉਹ ਵਰਤਮਾਨ ਸਮਾਜ ਪ੍ਰਤੀ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media