Friday, March 20, 2026

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਕਰਵਾਏ ਗਏ ਚੁਪਿਹਰਾ ਜਪ-ਤਪ ਸਮਾਗਮ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਸਿੱਖ ਕੌਮ ਦੇ PUNJ1607201906ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚੁਪਿਹਰਾ ਜਪ-ਤਪ ਸਮਾਗਮ ਕਰਵਾਏ ਗਏ।ਜਿਸ ਦੌਰਾਨ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਪ੍ਰਸਿੱਧ ਕੀਰਤਨੀਏ ਭਾਈ ਤੇਜਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਗੁਰਚਰਨ ਸਿੰਘ ਕਥਾਵਾਚਕ, ਗਿਆਨੀ ਇਕਬਾਲ ਸਿੰਘ ਲੁਧਿਆਣੇ ਵਾਲੇ, ਭਾਈ ਹਰਜਿੰਦਰ ਸਿੰਘ ਖਾਲਸਾ ਜਲੰਧਰ ਵਾਲੇ, ਗੁਰੂ ਨਾਨਕ ਅਕੈਡਮੀ ਛੋਟਾ ਕਾਜ਼ੀ ਕੋਟ ਤੋਂ ਇਲਾਵਾ ਭਾਈ ਭਾਈ ਗੁਰਇਕਬਾਲ ਸਿੰਘ ਨੇ ਸਾਰੇ ਜਪ-ਤਪ ਸਮਾਗਮ ਦੌਰਾਨ ਕਥਾ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ।ਭਾਈ ਗੁਰਇਕਬਾਲ ਸਿੰਘ ਨੇ ਇਤਿਹਾਸ ਸਰਵਣ ਕਰਵਾਉਂਦਿਆਂ ਦੱਸਿਆ ਕਿ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਬੜੀ ਮਹਾਨ ਸੀ, ਜਿਨਾਂ ਨੇ ਕੇਸਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕੇਸਾਂ ਸਮੇਤ ਖੋਪੜੀ ਕਟਵਾ ਕੇ ਸ਼ਹੀਦੀ ਪ੍ਰਾਪਤ ਕੀਤੀ।ਸਮਾਗਮ ਦੌਰਾਨ ਆੋਜਿਤ ਅੰਮ੍ਰਿਤ ਸੰਚਾਰ ਵਿੱਚ 46 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਕਕਾਰ ਫ੍ਰੀ ਭੇਟਾ ਰਹਿਤ ਦਿੱਤੇ ਗਏ।
         ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ 5 ਸਾਲ ਦੇ ਬੱਚੇ ਤੋਂ ਲੈ ਕੇ 25 ਸਾਲ ਦੇ ਨੋਜਵਾਨਾਂ ਨੇ ਵੱਖ-ਵੱਖ ਸਿਲੇਬਸ ਮੁਤਾਬਿਕ ਪਾਠ ਸੁਣਾ ਕੇ ਮੌਕੇ `ਤੇ ਇਨਾਮ ਪ੍ਰਾਪਤ ਕੀਤੇ ਅਤੇ ਪਹਿਲੇ, ਦੂਜੇ ਤੇ ਤੀਜੇ ਇਨਾਮ ਵੀ ਕੱਢੇ ਗਏ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਕਾਰ ਸੇਵਾ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੂੰ ਸੌਂਪੀ ਹੋਈ ਹੈ ਅਤੇ ਟਰੱਸਟ ਵੱਲੋਂ ਦਿਨ ਰਾਤ ਗੁਰਦੁਆਰਾ ਸਾਹਿਬ ਜੀ ਦੀ ਕਾਰ ਸੇਵਾ ਚੱਲ ਰਹੀ ਹੈ ਜਿਸ ਦੀ ਦੇਖ-ਰੇਖ ਭਾਈ ਹਰਮਿੰਦਰ ਸਿੰਘ ਜੀ ਕਾਰ ਸੇਵਾ ਕਰਵਾ ਰਹੇ ਹਨ।
          ਇਸ ਮੌਕੇ ਕੈਪਟਨ ਬਲਵੰਤ ਸਿੰਘ ਗੁਰਦੁਆਰਾ ਪਹੁਵਿੰਡ ਸਾਹਿਬ ਵਾਲੇ, ਜਥੇਦਾਰ ਨਿਰਮਲ ਸਿੰਘ ਸੁਰਸਿੰਘ ਵਾਲੇ, ਬਲਜੀਤ ਸਿੰਘ ਭਿਖੀਵਿੰਡ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਪਾਹੜਾ ਆਦਿ ਵੀ ਮੌਜੂਦ ਰਹੇ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply