ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
ਬਟਾਲਾ, 15 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਵਲੋਂ ਪੰਜਾਬ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਪੱਧਰੀ ਲੇਖ ਤੇ ਪੇਟਿੰਗ ਮੁਕਾਬਲਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤੀ ਜਾ ਰਿਹਾ ਹੈ। ਜਿਲ੍ਹਾ ਸਿਖਿਆ ਅਫਸਰ ਗੁਰਦਾਸਪੁਰ ਸ੍ਰੀਮਤੀ ਰਾਕੇਸ਼ ਬਾਲਾ ਤੇ ਉਪ ਜਿਲਾ ਸਿਖਿਆ ਅਫਸਰ ਲਖਵਿੰਦਰ ਸਿੰਘ ਦੇ ਯਤਨਾਂ ਸਦਕਾ ਮਿਡਲ, ਹਾਈ ਤੇ ਸੈਕੰਡਰੀ ਵਿੰਗ ਦਾ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਵਿਖੇ ਕਰਵਾਇਆ ਗਿਆ।ਸਰਕਾਰੀ ਸੈਕੰਡਰੀ ਸਕੂਲ ਭੁੱਲਰ ਵਲੋਂ ਸੈਕੰਡਰੀ ਵਿੰਗ ਦੀ ਟੀਮ ਨੇ ਮੁਕਾਬਲੇ ਵਿਚ ਹਿੱਸਾ ਲਿਆ ਤੇ ਦਿਲਚਸਪ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥੀਆਂ ਜਿੰਨਾ, ਸੁਖਨੀਤ ਕੌਰ ਤੇ ਰੀਆ ਦੇ ਸਕੂਲ ਪਹੁੰਚਣ `ਤੇ ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁਚੇ ਸਟਾਫ ਵਲੋ ਮੈਡਲ ਦੇ ਕੇ ਉਨਾ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਸਮੇ ਗੁਰਮੀਤ ਸਿੰਘ ਖਹਿਰਾ, ਹਰਜਿੰਦਰ ਸਿੰਘ ਬਾਬਾ, ਕੰਵਲਪ੍ਰੀਤ ਕੌਰ, ਜਤਿੰਦਰਬੀਰ ਸਿੰਘ, ਨਰਿੰਦਰ ਸਿੰਘ, ਰਮਨ ਬਾਜਵਾ, ਸੁਮਨਪ੍ਰੀਤ, ਮਨਿੰਦਰ ਕੌਰ, ਪਰਵਿੰਦਰ ਕੌਰ, ਪੂਜਾ ਭਾਰਤੀ, ਵੀਨਾ ਕੁਮਾਰੀ, ਮਨਇੰਦਰ ਕੌਰ, ਪਿਆਰਾ ਲਾਲ, ਅਰੁਣ ਕੁਮਾਰ ਤੇ ਗਾਈਡ ਅਧਿਆਪਕ ਦਵਿੰਦਰ ਸਿੰਘ ਬਾਠ ਇਸ ਮੌਕੇ ਹਾਜਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …