ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਵਿਖੇ ਅੱਜ ਕਾਲਜ ਦੀ ਪੰਜ
ਸਾਲਾ ਬੈਚਲਰ ਡਿਗਰੀ ਪੂਰੀ ਹੋਣ ’ਤੇ ਪਾਸ ਹੋਏ 55 ਵਿਦਿਆਰਥੀਆਂ ਨੂੰ ਵੈਟਰਨਰੀ ਡਾਕਟਰ ਬਣਨ ’ਤੇ ਪ੍ਰੋਫੈਸ਼ਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਸਰਗਰਮੀਆਂ ’ਚ ਸਫ਼ਲ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀ, ਸਰਟੀਫ਼ਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਉਕਤ ਕਾਲਜ ਜੋ ਕਿ ਵੈਟਰਨਰੀ ਕੌਂਸਲ ਆਫ਼ ਇੰਡੀਆ (ਵੀ.ਸੀ.ਆਈ) ਵਲੋਂ ਮਾਨਤਾ ਪ੍ਰਾਪਤ ਹੈ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਸ ਯੂਨੀਵਰਸਿਟੀ ਲੁਧਿਆਣਾ ਨਾਲ ਸਬੰਧਿਤ ਹੈ, ਨੇ ਹੋਂਦ ’ਚ ਆਉਂਦਿਆਂ ਹੀ ਸੈਂਕੜੇ ਮਾਹਿਰ ਡਾਕਟਰ ਪ੍ਰਦਾਨ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਸੁਖਦੀਪ ਸਿੰਘ ਸਿੱਧੂ ਨੇ ਵੈਟਰਨਰੀ ਵਿੱਦਿਆ ਨੂੰ ਸਰਵਉੱਤਮ ਦੱਸਦਿਆਂ ਦੁਨੀਆ ਭਰ ’ਚ ਵੈਟਰਨਰੀ ਡਾਕਟਰਾਂ ਦੀ ਵੱਧਦੀ ਲੋੜ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਸਹੁੰ ਚੁੱਕਣ ਵਾਲੇ ਵੈਟਰਨਰੀ ਡਾਕਟਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਬੇਜੁਬਾਨ ਜਾਨਵਰਾਂ ਦੀ ਸਿਹਤ ਅਤੇ ਬਿਮਾਰੀਆਂ ਦੀ ਰੋਕਥਾਮ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੁੰਦਾ ਹੈ।
ਡਾ. ਸਿੱਧੂ ਨੇ ਮਿਲ ਕੇ ਡਿਗਰੀ ਪਾਸ ਕਰਨ ਵਾਲਿਆਂ ਨੂੰ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਵੈਟਰਨਰੀ ਡਾਕਟਰਾਂ ਵਜੋਂ ਸਮਾਜ ਦੀ ਸੇਵਾ ਕਰਨ। ਇਸ ਮੌਕੇ ਵੱਖ-ਵੱਖ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਤੋਂ ਪਹਿਲਾਂ ਪ੍ਰਿੰਸੀਪਲ ਡਾ. ਸਿੱਧੂ ਨੇ ਹੋਰ ਸਟਾਫ਼ ਨਾਲ ਮਿਲ ਕੇ ਕਾਲਜ ਕੈਂਪਸ ਵਿਖੇ ਪੌਦੇ ਵੀ ਲਗਾਏ।ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਮੈਨੇਜ਼ਮੈਂਟ ਵੱਲੋਂ ਚਲ ਰਹੇ ਵੱਖ-ਵੱਖ ਵਿੱਦਿਆ ਅਦਾਰਿਆਂ ’ਚ ਮਿੱਥੇ ਟੀਚੇ ਅਨੁਸਾਰ ਸੈਂਕੜੇ ਬੂਟੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਲਗਾਏ ਜਾਣਗੇ। ਇਸ ਮੌਕੇ ਡਾ. ਪਰਮਜੀਤ ਸਿੰਘ ਮਾਵੀ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਆਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪ੍ਰਿੰ: ਡਾ. ਸਿੱਧੂ ਨੇ ਵਿਦਿਆਰਥੀਆਂ ਨੂੰ ਆਪਣੇ ਪੇਸ਼ੇ ਨਾਲ ਇਨਸਾਫ਼ ਕਰਨ ਲਈ ਸਹੁੰ ਵੀ ਚੁਕਾਈ। ਇਸ ਮੌਕੇ ਹੋਰਨਾਂ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
ਇਸ ਮੌਕੇ ਪ੍ਰਿੰ: ਡਾ. ਸਿੱਧੂ ਤੇ ਹੋਰ ਸਟਾਫ਼ ਵੱਲੋਂ ਸੋਵੀਨੀਰ ਵੀ ਜਾਰੀ ਕੀਤਾ ਗਿਆ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media