ਜ਼ਿਲ੍ਹਾ ਪ੍ਰਸ਼ਾਸਨ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਕੀਤਾ ਗਿਆ ਭਰਵਾਂ ਸਵਾਗਤ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਲਈ
ਚੁਣੇ ਗਏ ਨਵ-ਨਿਯੁੱਕਤ ਜ਼ਿਲਾ ਯੂਥ ਕੁਆਰਡੀਨੇਟਰਾਂ ਦੇ ਚੰਡੀਗੜ ਵਿਖੇ ਚੱਲ ਰਹੇ ਸਿਖਲਾਈ ਪ੍ਰੋਗਰਾਮ ਦੌਰਾਨ ਇਨ੍ਹਾਂ ਨੂੰ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਵਾਇਆ ਗਿਆ।ਅੰਮ੍ਰਿਤਸਰ ਪੁੱਜਣ `ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ `ਤੇ ਐਸ.ਡੀ.ਐਮ ਅਤੇ ਨਹਿਰੂ ਯੁਵਾ ਕੇਂਦਰ ਦੀ ਟੀਮ ਵਲੋਂ ਇਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਐਸ.ਡੀ.ਐਮ ਮੇਜਰ ਸ਼ਿਵਰਾਜ ਸਿੰਘ ਬੱਲ ਦੀ ਅਗਵਾਈ `ਚ ਕੀਤੀ ਮੀਟਿੰਗ `ਚ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਸਰਬਜੀਤ ਸਿੰਘ ਬੇਦੀ ਨੇ ਗਰੁੱਪ ਨੂੰ `ਜੀ ਆਇਆ ਕਹਿੰਦਿਆਂ` ਕਿਹਾ ਕਿ ਨਹਿਰੂ ਯੁਵਾ ਕੇਂਦਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰਾਸ਼ਟਰੀ ਮੁੱਖ ਧਾਰਾ ਨਾਲ ਜੋੜਨਾ ਹੈ।ਉਪਰੰਤ ਰਿਜਨਲ ਚੀਫ਼ ਐਗਰੀਕਲਚਰ ਅਫ਼ਸਰ ਡਾ. ਕੁਲਦੀਪ ਸਿੰਘ ਵਲੋਂ ਨਹਿਰ ਯੁਵਾ ਕੇਂਦਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਇਨ੍ਹਾਂ ਨੂੰ ਨਹਿਰ ਯੁਵਾ ਕੇਂਦਰ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ।
ਅੰਮ੍ਰਿਤਸਰ ਦੇ ਰਿਟਾਇਰਡ ਜ਼ਿਲਾ ਯੂਥ ਕੁਆਰਡੀਨੇਟਰ ਅਤੇ ਐਗਜ਼ੈਕਟਿਵ ਮੈਂਬਰ ਰੈਡ ਕਰਾਸ ਸੁਸਾਇਟੀ ਤਰਨ ਤਾਰਨ ਤਜਿੰਦਰ ਸਿੰਘ ਰਾਜਾ ਨੇ ਨਹਿਰੂ ਯੁਵਾ ਕੇਂਦਰ `ਚ ਆਪਣੀ ਜ਼ਿੰਦਗੀ ਦੇ ਬਿਤਾਏ ਜ਼ਿੰਦਗੀ ਦੇ ਤਜੱਰਬੇ ਸਾਂਝੇ ਕੀਤੇ।ਐਸ.ਡੀ.ਐਮ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਯੂਥ ਕੁਆਰਡੀਨੇਟਰ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਵਿੱਚ ਆਏ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਕਿਸੇ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਟ੍ਰੇਨਿੰਗ ਡਾਇਰੈਕਟਰ ਸੰਜੀਵ ਚੱਢਾ, ਕਰਨਲ ਰਣਧੀਰ ਸਿੰਘ ਐਸੋਸੀਏਟ ਡਾਇਰੈਕਟਰ ਨੇ ਟ੍ਰੇਨਿੰਗ ਬਾਰੇ ਰੂਪ ਰੇਖਾ ਸਾਂਝੀ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਯੋਗ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਦਾ ਧੰਨਵਾਦ ਕੀਤਾ।ਸਟੇਜ ਸਕੱਤਰ ਦੀ ਭੂਮਿਕਾ ਰਿਤਿਕਾ ਸ਼ਰਮਾ ਨੇ ਨਿਭਾਈ।ਉਪਰੰਤ ਸਮੁੱਚੀ ਟੀਮ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਅਤੇ ਇੱਥੋਂ ਦੇ ਸੂਚਨਾ ਕੇਂਦਰ ਵਿਖੇ ਪੁੱਜੇ ਜਿਥੇ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਜੱਸੀ ਨੇ ਇਨ੍ਹਾਂ ਨੂੰ ਸਿੱਖ ਧਰਮ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਧਾਰਮਿਕ ਲਿਟਰੇਚਰ ਵੀ ਦਿੱਤਾ ।ਟੀਮ ਵਲੋਂ ਜਲ੍ਹਿਆਂ ਵਾਲੇ ਬਾਗ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਬਾਅਦ ਵਿੱਚ ਇਨ੍ਹਾਂ ਨੇ ਅਟਾਰੀ ਬਾਗਾ ਵਿਖੇ ਰੀਟਰੀਟ ਸੈਰਾਮਨੀ ਦੇਖ ਕੇ ਵਿਚ ਸੈਰਾਮਨੀ ਦਾ ਆਨੰਦ ਮਾਣਿਆ।ਉਨ੍ਹਾਂ ਨੇ ‘ਸਾਡਾ ਪਿੰਡ‘ ਅਤੇ ‘ਹਵੇਲੀ‘ ਵਿਖੇ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਜਾਣਕਾਰੀ ਹਾਸਲ ਕੀਤੀ।
ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਤੇ ਤਰਨਤਾਰਨ ਦੀ ਟੀਮਾਂ ਦੇ ਗੁਰਪ੍ਰੀਤ ਸਿੰਘ ਕੱਦਗਿਲ, ਦਿਲਬਾਗ ਸਿੰਘ, ਗੁਰਦਾਸ ਸਿੰਘ ਅਦਿ ਨੇ ਵਿਸ਼ੇਸ਼ ਯੋਗਦਾਨ ਦਿੱਤਾ ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media