ਨਵੇਂ ਮੁੱਖ ਖੇਤੀਬਾੜੀ ਅਫਸਰ ਨੇ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ
ਅੰਮ੍ਰਿਤਸਰ ਵਿਖੇ ਨਵੇਂ ਆਏ ਮੁੱਖ ਖੇਤੀਬਾੜੀ ਅਫਸਰ ਡਾ: ਗੁਰਦਿਆਲ ਸਿੰਘ ਬੱਲ ਨੇ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਡਾ: ਬਾਜ ਸਿੰਘ ਸੰਧੂ ਡਿਪਟੀ ਡਾਇਰੈਕਟਰ ਬਾਗਬਾਨੀ, ਡਾ: ਮਸਤਿੰਦਰ ਸਿੰਘ ਵਿਸ਼ਾ ਵਸਤੂ ਮਾਹਿਰ, ਡਾ: ਪਰਮਜੀਤ ਸਿੰਘ ਔਖਲ ਖੇਤੀਬਾੜੀ ਅਫਸਰ, ਦਿਲਪ੍ਰੀਤ ਸਿੰਘ ਐਸ.ਡੀ.ਓ ਨਹਿਰੀ ਵਿਭਾਗ, ਭੂਪਿੰਦਰ ਸਿੰਘ ਢਿਲੋਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕਿਹਾ ਕਿ ਲੋੜ ਹੈ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਇਸ ਦੀ ਦੁਰਵਰਤੋਂ ਨਾ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਕੁਆਲਟੀ ਕੰਟਰੋਲ ਅਧੀਨ ਕਿਸਾਨਾਂ ਨੂੰ ਮਿਆਰੀ ਖਾਦਾਂ, ਕੀੜੇਮਾਰ ਦਵਾਈਆਂ ਅਤੇ ਬੀਜ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ 66 ਖਾਦਾਂ, 2 ਬਾਇਓ ਖਾਦ, 65 ਬੀਜ ਐਕਟ, 141 ਬੀਜ ਸਰਵਿਸ ਅਤੇ ਦਵਾਈਆਂ ਦੇ 52 ਸੈਂਪਲ ਲੈ ਕੇ ਲੈਬਾਰਟਰੀਆਂ ਨੂੰ ਭੇਜੇ ਗਏ ਹਨ। ਅਗਰਵਾਲ ਨੇ ਦੱਸਿਆ ਕਿ ਲੈਬਾਰਟਰੀਆਂ ਤੋਂ ਰਿਪੋਰਟ ਪ੍ਰਾਪਤ ਹੋਣ ਤੇ ਫੇਲ ਸੈਂਪਲਾਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੈਂਸ ਵੀ ਰੱਦ ਕੀਤੇ ਜਾਣਗੇ।
ਮੀਟਿੰਗ ਨੂੰ ਸੰਬੋਧਨ ਕਰਦਿਆ ਡਾ: ਗੁਰਦਿਆਲ ਸਿੰਘ ਬੱਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਅੰਮਿ੍ਰਤਸਰ ਜਿਲੇ੍ਹ ਵਿੱਚ ਇੰਨ ਸੀਟੂ ਸਟਰਾਅ ਮੈਨੇਜਮੈਂਟ ਸਕੀਮ ਅਧੀਨ ਸਾਲ 2019-20 ਲਈ ਕਿਸਾਨਾਂ ਵੱਲੋਂ 03 ਸੁਪਰ ਐਸ:ਐਮ:ਐਸ, 24 ਹੈਪੀਸੀਡਰ, 30 ਪੈਡੀ ਚੋਪਰ , 36 ਜੀਰੋ ਟਿਲ ਡਰਿਲ, 04 ਮਲਚਰ ਅਤੇ 10 ਲੱਖ ਵਾਲੇ ਕਸਟਮ ਹਾਇਰਿੰਗ ਸੈਂਟਰ ਦੀਆਂ 135 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਇਨ੍ਹਾਂ ਕਿਸਾਨਾਂ ਨੂੰ ਸਬਸਿਡੀਆਂ ਤਹਿਤ ਖੇਤੀ ਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਹੁਣ ਤੱਕ ਇਕ ਜਿਲ੍ਹਾ ਪ੍ਹਧਰੀ, 7 ਬਲਾਕ ਪੱਧਰੀ ਅਤੇ 47 ਪਿੰਡ ਪੱਧਰ ਦੇ ਕੈਂਪ ਲਗਾਏ ਗਏ ਹਨ ਜਿਥੇ ਕਿਸਾਨਾਂ ਨੂੰ ਖੇਤੀਬਾੜੀਆਂ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਮੀਟਿੰਗ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਭੂਪਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਤਹਿਤ ਮਹੀਨਾ ਜੂਨ ਦੌਰਾਨ 2 ਵੋਕੇਸ਼ਨਲ ਟ੍ਰੇਨਿੰਗ, 6 ਪ੍ਰਦਰਸ਼ਨੀਆਂ, 1 ਕੈਂਪ, 10 ਟਰਾਇਲ ਅਤੇ 9 ਲੈਕਚਰ ਦਿੱਤੇ ਗਏ ਹਨ ਜਿਥੇ ਕਿਸਾਨਾਂ ਨੂੰ ਖੇਤੀ ਦੀਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media