ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਲਾਈਫ ਲਾਈਨ ਵੈਲਫੇਅਰ ਸੋਸਾਇਟੀ ਮੀਮਸਾ ਵੱਲੋਂ ਇੱਕ ਖੂਨਦਾਨ ਕੈਂਪ ਲਗਾਇਆ ਗਿਆ।ਮੀਮਸਾ ਵਿਖੇ
ਲਗੇ ਇਸ ਕੈਂਪ ਦਾ ਉਦਘਾਟਨ ਗੁਰੂਦੁਆਰਾ ਕਲਗੀਧਰ ਸਾਹਿਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਰੰਧਾਵਾ ਨੇ ਕੀਤਾ।ਸਰਕਾਰੀ ਬਲੱਡ ਬੈਂਕ ਸੰਗਰੂਰ ਦੀ ਟੀਮ ਨੇ ਇਸ ਸਮੇਂ ਖੂਨਦਾਨੀਆਂ ਪਾਸੋਂ 80 ਯੂਨਿਟ ਖੂਨ ਇਕੱਤਰ ਕੀਤਾ।ਸੰਸਥਾ ਦੇ ਪ੍ਰਧਾਨ ਅਮਨਦੀਪ ਸਿੰਘ ਰੰਧਾਵਾ ਨੇ ਖੂਨਦਾਨੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਸੁਖਦੀਪ ਸਿੰਘ, ਚਰਨਜੀਤ ਸਿੰਘ, ਨਗਿੰਦਰ ਸਿੰਘ, ਅਮਰੀਕ ਸਿੰਘ, ਜਗਦੀਪ ਸਿੰਘ, ਪਵਿੱਤਰ ਸਿੰਘ, ਐਡਵੋਕੇਟ ਗਗਨਦੀਪ ਸਿੰਘ, ਅਰਸ਼ਦੀਪ ਸਿੰਘ, ਬਲਜਿੰਦਰ ਸਿੰਘ, ਤਾਰੀ ਜੱਖਲਾਂ ਅਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media