ਬਟਾਲਾ, 17 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ, ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਾਕੇਸ਼
ਬਾਲਾ, ਡਿਪਟੀ ਡੀ.ਈ.ਓ ਲਖਵਿੰਦਰ ਸਿੰਘ ਤੇ ਰਾਕੇਸ਼ ਗੁਪਤਾ ਤੇ ਸਮੁੱਚੀ ਟੀਮ ਦੀਆ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦੀ ਦਿੱਖ ਬਦਲਦੀ ਨਜਰ ਆ ਰਹੀ ਹੈ। ਇਸ ਸਭ ਅਧਿਆਪਕਾਂ ਦੇ ਸਹਿਯੋਗ ਕਾਰਨ ਹੀ ਹੋਇਆ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂਪਰਾ ਦੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਜ਼ੋ ਕਿ ਵਿਭਾਗ ਵਿਚ ਜਿਲਾ ਸਮਾਰਟ ਸਕੂਲ ਮੋਟੀਵੇਟਰ ਦੇ ਅਹੁੱਦੇ `ਤੇ ਕੰਮ ਵੀ ਕਰ ਰਹੇ ਹਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦਾ ਦੌਰਾ ਕੀਤਾ।ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਨੇ ਮਨਜੀਤ ਸਿੰਘ ਸੰਧੂ ਦਾ ਸਵਾਗਤ ਕੀਤਾ।ਸਕੂਲ ਦੌਰੇ ਦੌਰਾਨ ਮਨਜੀਤ ਸਿੰਘ ਸੰਧੂ ਨੇ ਦੱਸਿਆ ਭੁੱਲਰ ਸਕੂਲ ਦੀਆ ਪ੍ਰਾਪਤੀਆਂ ਤੋਂ ਇਲਾਵਾ ਇਸ ਦੀ ਦਿੱਖ ਸੈਲਫ ਸਮਾਰਟ ਸਕੂਲ ਵਾਸਤੇ ਬਹੁਤ ਹੀ ਸਹੀ ਹੈ।ਉਨਾਂ ਕਿਹਾ ਕਿ ਭਵਿੱਖ ਵਿਚ ਸਮਾਰਟ ਸਕੂਲਾਂ ਦੀ ਕਤਾਰ ਵਿੱਚ ਭੁੱਲਰ ਸੈਕੰਡਰੀ ਸਕੂਲ ਸਭ ਤੋਂ ਮੋਹਰੀ ਹੋਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media