Friday, September 25, 2026

ਜਿਲ੍ਹੇ ਦੇ ਵੱਖ-ਵੱਖ ਸਕੂਲਾਂ `ਚ ਮਨਾਇਆ ‘ਜਲ ਸ਼ਕਤੀ ਅਭਿਆਨ’

ਪਾਣੀ ਦੀ ਸੰਭਾਲ ਸਬੰਧੀ ਲੇਖ, ਚਾਰਟ ਮੇਕਿੰਗ, ਪੇਟਿੰਗ ਮੁਕਾਬਲੇ ਕਰਵਾਏ

ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿਛਲੇ ਦਿਨੀਂ ਜ਼ਿਲ੍ਹਾ ਮਾਨਸਾ ਵਿਖੇ ਵਧੀਕ ਸਕੱਤਰ ਸਹਿਕਾਰਤਾ ਵਿਭਾਗ PUNJ1707201921ਭਾਰਤ ਸਰਕਾਰ ਸ੍ਰੀਮਤੀ ਅੰਜਲੀ ਭਾਵੜਾ ਦੀ ਅਗਵਾਈ `ਚ ਜ਼ਿਲ੍ਹੇ ਵਿਚ ਜਲ ਸ਼ਕਤੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ।ਮਾਨਸਾ ਜ਼ਿਲ੍ਹੇ ਦੇ ਦੌਰੇ ਦੇ ਅੰਤਿਮ ਦਿਨ ਸ੍ਰੀਮਤੀ ਅੰਜਲੀ ਭਾਵੜਾ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਪਾਣੀ ਦੀ ਇਕ ਇਕ ਬੂੰਦ ਨੂੰ ਬਚਾਉਣ ਲਈ ਅਗਲੇ 100 ਦਿਨਾਂ ਦੀ ਵਿਊਂਤਬੰਦੀ ਤਿਆਰ ਕਰਨ, ਜਿਸ ਤਹਿਤ ਵੱਖ-ਵੱਖ ਸਕੂਲਾਂ ਵਲੋਂ ਜਲ ਸ਼ਕਤੀ ਅਭਿਆਨ ਸਬੰਧੀ ਪ੍ਰੋਗਰਾਮ ਕਰਵਾਏ ਗਏ।
    ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਨੇ ਦੱਸਿਆ ਕਿ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਲਈ ਅਤੇ ਕੁਦਰਤ ਪ੍ਰਤੀ ਉਨ੍ਹਾਂ ਦੇ ਫਰਜ਼ਾਂ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਫਫੜੇ ਭਾਈ ਕੇ ਵਿਖੇ ਜਲ ਸ਼ਕਤੀ ਅਭਿਆਨ ਤਹਿਤ ਪੇਂਟਿੰਗ ਮੁਕਾਬਲੇ, ਸਰਕਾਰੀ ਮਿਡਲ ਸਕੂਲ ਫੁਲੂਵਾਲਾ ਡੋਗਰਾ ਵਿਖੇ ਪਾਣੀ ਦੀ ਸੰਭਾਲ ਸਬੰਧੀ ਲੇਖ ਮੁਕਾਬਲੇ ਕਰਵਾਏ ਗਏ ਅਤੇ ਪੌਦੇ ਲਗਾਏ ਗਏ। ਸਰਕਾਰੀ ਸੈਕੰਡਰੀ ਸਕੂਲ ਭਾਦੜਾ ਵਿਖੇ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਦੇ ਨਾਲ ਨਾਲ ਪੇਂਟਿੰਗ ਮੁਕਾਬਲੇ ਵੀ ਹੋਏ। ਉਨ੍ਹਾਂ ਦੱਸਿਆ ਕਿ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈ ਕੇ ਵਿਖੇ ਚਾਰਟ ਮੇਕਿੰਗ ਅਤੇ ਲੇਖ ਮੁਕਾਬਲੇ, ਸਰਕਾਰੀ ਸੈਕੰਡਰੀ ਸਕੂਲ ਅੱਕਾਂਵਾਲੀ ਵਿਖੇ ਜਾਗਰੂਕਤਾ ਪ੍ਰੋਗਰਾਮ ਅਤੇ ਸਰਕਾਰੀ ਸੈਕੰਡਰੀ ਸਕੂਲ ਆਹਲੂਪੁਰ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਜਲ ਸ਼ਕਤੀ ਅਭਿਆਨ ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।
 

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply