ਭੀਖੀ/ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਮੋਦੀ ਸਰਕਾਰ ਵਲੋਂ ਗੁਰੂ ਦੀ ਬੇਅਦਬੀ ਦੇ ਦੋਸ਼ੀ ਵਿਅਕਤੀਆਂ ਨੂੰ ਬਚਾਉਣ
ਲਈ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਸਿੱਖ ਸੰਗਤਾਂ ਨੂੰ ਮਨਜ਼ੂਰ ਨਹੀਂ ਕਿਉਂਕਿ ਇਹ ਸਾਰੀ ਸਾਜ਼ਿਸ਼ ਵੋਟਾਂ ਦੀ ਰਾਜਨੀਤੀ ਤਹਿਤ ਹੋ ਰਹੀ ਹੈ ਅਤੇ ਮੋਦੀ ਸਰਕਾਰ ਸਾਜ਼ਿਸ਼ ਤਹਿਤ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਣਦੇ ਫਰਜ਼ ਨਾ ਨਿਭਾਏ ਤਾਂ ਸੰਗਤਾਂ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੀਆਂ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਬਾਬਾ ਲਾਲ ਸਿੰਘ ਭੀਖੀ ਵਾਲਿਆ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਡਿਊਟੀ ਮੈਜਿਸਟਰੇਟ ਲਖਵੀਰ ਸਿੰਘ ਵਿਰਕ ਨੂੰ ਭਾਰਤ ਦੇ ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਦਿੰਦਿਆਂ ਕੀਤਾ।ਵੱਡੀ ਗਿਣਤੀ ਵਿੱਚ ਸਿੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਜਦੋਂ ਇਹ ਸਾਬਤ ਹੀ ਹੋ ਚੁੱਕਆ ਹੈ ਕਿ ਗੁਰੂ ਦੀ ਬੇਅਦਬੀ ਡੇਰੇ ਦੇ ਚੇਲਿਆਂ ਨੇ ਕਰਵਾਈ ਹੈ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਬਾਦਲ ਪਰਿਵਾਰ ਨੇ ਪੂਰੀ ਡਿਊਟੀ ਦਿੱਤੀ।ਫਿਰ ਸਜ਼ਾ ਦੇਣ ਦੀ ਬਜਾਏ ਉਨਾਂ ਨੂੰ ਬਚਾਉਣ ਦੀਆਂ ਸਾਜਸ਼ਾਂ ਕਿਉਂ ਕੀਤੀਆ ਜਾ ਰਹੀਆਂ ਹਨ।
ਇਸ ਮੌਕੇ ਰਜਿੰਦਰ ਸਿੰਘ ਜਵਾਹਰਕੇ, ਜੁਗਿੰਦਰ ਸਿੰਘ ਬੋਹਾ, ਪਵਨ ਰਮਦਿੱਤੇਵਾਲਾ, ਸੁਖਪਾਲ ਸਿੰਘ ਅਲੀਸ਼ੇਰ, ਲਵਪ੍ਰੀਤ ਸਿੰਘ ਅਕਲੀਆ, ਮਨਜੀਤ ਸਿੰਘ ਢੈਪਈ, ਮਹਿੰਦਰ ਸਿੰਘ ਬੁਰਜ ਹਰੀ, ਜਥੇਦਾਰ ਹਰਦੇਵ ਸਿੰਘ, ਮਿੱਠੂ ਬੁਰਜ ਹਰੀ ਅਤੇ ਹਰਪ੍ਰੀਤ ਸਿੰਘ ਮੱਤੀ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media