Saturday, March 14, 2026

ਸਿਵਲ ਹਸਪਤਾਲ ਧੂਰੀ ਵਿਖੇ ਦੋ ਨਵੇਂ ਡਾਕਟਰਾਂ ਨੇ ਸੰਭਾਲਿਆ ਅਹੁੱਦਾ

ਅੱਖਾਂ ਤੇ ਬੱਚਿਆਂ ਦੇ ਮਾਹਿਰਾਂ ਦੇ ਆਉਣ ਨਾਲ ਇਲਾਕੇ ਨੂੰ ਹੋਵੇਗਾ ਲਾਭ – ਐਸ.ਐਮ.ਓ
ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿਵਲ ਹਸਪਤਾਲ ਧੂਰੀ ਵਿਖੇ ਨਵੇਂ ਆਏ ਅੱਖਾਂ ਦੇ ਮਾਹਰ ਡਾਕਟਰ PUNJ1707201923ਗੁਰਸਿਮਰਨਜੀਤ ਸਿੰਘ ਅਤੇ ਬੱਚਿਆਂ ਦੇ ਮਾਹਰ ਡਾ. ਅਨੁਜ ਬਾਂਸਲ ਨੇ ਆਪਣਾ-ਆਪਣਾ ਅਹੁਦਾ ਸੰਭਾਲ ਲਿਆ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਧੂਰੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਧੂਰੀ ਵਿਖੇ ਬੱਚਿਆਂ ਦੇ ਮਾਹਰ ਡਾਕਟਰ ਅਨੁਜ ਬਾਂਸਲ ਜੋ ਕਿ ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਐਮ.ਡੀ ਗੋਲਡ ਮੈਡਲਿਸਟ ਹਨ ਅਤੇ ਦੂਜੇ ਅੱਖਾਂ ਦੇ ਮਾਹਰ ਡਾਕਟਰ ਗੁਰਸਿਮਰਨਜੀਤ ਸਿੰਘ ਦੇ ਆਉਣ ਨਾਲ ਇਲਾਕੇ ਦੇ ਮਰੀਜ਼ਾਂ ਨੂੰ ਲਾਭ ਹੋਵੇਗਾ। ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਵਿੱਚ ਅਜੇ ਵੀ ਅਨੇਕਾਂ ਡਾਕਟਰਾਂ ਦੀ ਘਾਟ ਹੈ ਜਿਸ ਕਾਰਨ ਮਰੀਜ਼ਾਂ ਨੂੰ ਪ੍ਰਾਈਵੇਟ ਅਤੇ ਮਹਿੰਗਾ ਇਲਾਜ਼ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply