Friday, September 20, 2024

ਵਿਜੀਲੈਂਸ ਵਲੋਂ ਸਿਹਤ ਵਿਭਾਗ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 18 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ Vigilance Bureau Bribeਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
         ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਤਾਇਨਾਤ ਵਿਜੈ ਕੁਮਾਰ ਨੂੰ ਸ਼ਿਕਾਇਤਕਰਤਾ ਬਚਿੱਤਰ ਸਿੰਘ, ਵਾਸੀ ਪਿੰਡ ਚੌਧਰੀਵਾਲ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਲਰਕ ਵਲੋਂ ਉਸ ਦੀ ਭਤੀਜੀ ਦੇ ਜਨਮ ਸਰਟੀਫਿਕੇਟ `ਤੇ ਜਨਮ ਮਿਤੀ ਨੂੰ ਠੀਕ ਕਰਾਉਣ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7000 ਰੁਪਏ ਵਿਚ ਤੈਅ ਹੋਇਆ ਹੈ।
         ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply