ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਅੱਜ ਦੂਸਰੀ ਬੈਠਕ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਕੋਆਰਡੀਨੇਟਰ ਸ਼ਾਮਲ ਹੋਏ।
ਜਾਣਕਾਰੀ ਦਿੰਦਿਆਂ ਜਾਂਚ ਕਮੇਟੀ ਦੇ ਮੁਖੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਇਕੱਤਰਤਾ ਦੌਰਾਨ ਲਾਇਬ੍ਰੇਰੀ ਨਾਲ ਸਬੰਧਤ ਰਹੀਆਂ ਕੁੱਝ ਸ਼ਖ਼ਸੀਅਤਾਂ ਦੇ ਵਿਚਾਰ ਜਾਣੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਜੇ ਹੋਰ ਪੜਤਾਲ ਲੋੜੀਂਦੀ ਹੈ, ਕਿਉਂਕਿ ਕੁੱਝ ਸਬੰਧਤ ਵਿਅਕਤੀ ਵਿਦੇਸ਼ ਗਏ ਹੋਏ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਅਗਲੀ ਬੈਠਕ ਸਤੰਬਰ ਮਹੀਨੇ ਵਿੱਚ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media