ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਚੇਅਰਮੈਨ ਇੰਪਰੂਵਮੈਂਟ ਟਰੱਸਟ ਦਿਨੇਸ਼ ਬੱਸੀ ਨੇ ਅਹੁੱਦਾ ਸੰਭਾਲਣ ਸਮੇਂ ਕੀਤੇ ਐਲਾਨ ਮੁਤਾਬਿਕ ਵਾਰਡ ਨੰਬਰ 77 ਦੇ ਆਦਰਸ਼ ਨਗਰ ਇਲਾਕੇ ਵਿੱਚ ਪੌਦੇ ਲਗਾਉਣ ਦੇ ਕੰਮ ਦੀ ਸ਼ੁਰੁਆਤ ਕੀਤੀ।ਉਨਾਂ ਕਿਹਾ ਕਿ ਉਹ ਅੰਮ੍ਰਿਤਸਰ ਸ਼ਹਿਰ ਨੂੰ ਚੰਡੀਗੜ ਦੀ ਤਰ੍ਹਾਂ ਹਰਿਆਲੀ ਨਾਲ ਭਰਪੂਰ ਵੇਖਣਾ ਚਾਹੁੰਦੇ ਹਨ।ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਲਾਕੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ, ਟਰੱਸਟ ਵਲੋਂ ਹਰ ਤਰਾਂ ਦੀ ਮਦਦ ਦਿੱਤੀ ਜਾਵੇਗੀ।ਇਸ ਮੌਕੇ ਵਾਰਡ ਕੌਂਸਲਰ ਦੇ ਬੇਟੇ ਵਿਰਾਟ ਦੇਵਗਨ ਡਾ. ਟੀ.ਐਸ ਚਾਹਿਲ, ਡਾ. ਮਨਮੋਹਨ ਸਿੰਘ, ਬਿਕਰਮਜੀਤ ਸਿੰਘ, ਕੁਲਬੀਰ ਸਿੰਘ, ਧਨਵੰਤ ਸਿੰਘ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …