ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਉਹਨਾਂ ਦੇ
ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਮਨਾਇਆ ਗਿਆ।ਜਿਸ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚੁਪਿਹਰਾ ਜਪ-ਤਪ ਸਮਾਗਮ ਕਰਵਾਏ ਗਏ।ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਪ੍ਰਸਿੱਧ ਕੀਰਤਨੀਏ ਭਾਈ ਤੇਜਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਗੁਰਚਰਨ ਸਿੰਘ ਕਥਾਵਾਚਕ, ਗਿਆਨੀ ਇਕਬਾਲ ਸਿੰਘ ਲੁਧਿਆਣੇ ਵਾਲੇ, ਭਾਈ ਹਰਜਿੰਦਰ ਸਿੰਘ ਖਾਲਸਾ ਜਲੰਧਰ ਵਾਲੇ, ਗੁਰੂ ਨਾਨਕ ਅਕੈਡਮੀ ਛੋਟਾ ਕਾਜ਼ੀ ਕੋਟ ਤੋਂ ਇਲਾਵਾ ਭਾਈ ਭਾਈ ਗੁਰਇਕਬਾਲ ਸਿੰਘ ਨੇ ਸਾਰੇ ਜਪ-ਤਪ ਸਮਾਗਮ ਦੌਰਾਨ ਹਾਜਰੀਆਂ ਭਰ ਕੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਸਾਹਿਬ ਜੀ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਦੱਸਿਆ ਕਿ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਬੜੀ ਮਹਾਨ ਸੀ, ਜਿਨਾਂ ਨੇ ਕੇਸਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕੇਸਾਂ ਸਮੇਤ ਖੋਪੜੀ ਕਟਵਾ ਕੇ ਸ਼ਹੀਦੀ ਪ੍ਰਾਪਤ ਕੀਤੀ।
ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲਿਆਂ ਵਿੱਚ 5 ਸਾਲ ਦੇ ਬੱਚੇ ਤੋਂ ਲੈ ਕੇ 25 ਸਾਲ ਦੇ ਨੋਜਵਾਨਾਂ ਨੇ ਵੱਖ-ਵੱਖ ਸਿਲੇਬਸ ਮੁਤਾਬਿਕ ਪਾਠ ਸੁਣਾ ਕੇ ਮੌਕੇ `ਤੇ ਇਨਾਮ ਪ੍ਰਾਪਤ ਕੀਤੇ ਅਤੇ ਪਹਿਲੇ, ਦੂਜੇ ਤੇ ਤੀਜੇ ਇਨਾਮ ਵੀ ਕੱਢੇ ਗਏ।ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਵਿੱਚ 46 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਕਕਾਰ ਫ੍ਰੀ ਭੇਟਾ ਰਹਿਤ ਦਿੱਤੇ ਗਏ।
ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਕਾਰ ਸੇਵਾ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਨੂੰ ਸੌਂਪੀ ਹੋਈ ਹੈ ਅਤੇ ਟਰੱਸਟ ਵੱਲੋਂ ਦਿਨ ਰਾਤ ਗੁਰਦੁਆਰਾ ਸਾਹਿਬ ਜੀ ਦੀ ਕਾਰ ਸੇਵਾ ਚੱਲ ਰਹੀ ਹੈ ਜਿਸ ਦੀ ਦੇਖ-ਰੇਖ ਭਾਈ ਹਰਮਿੰਦਰ ਸਿੰਘ ਜੀ ਕਾਰ ਸੇਵਾ ਕਰਵਾ ਰਹੇ ਹਨ।ਇਸ ਮੌਕੇ ਕੈਪਟਨ ਬਲਵੰਤ ਸਿੰਘ ਗੁਰਦੁਆਰਾ ਪਹੂਵਿੰਡ ਸਾਹਿਬ ਵਾਲੇ, ਜਥੇਦਾਰ ਨਿਰਮਲ ਸਿੰਘ ਸੁਰਸਿੰਘ ਵਾਲੇ, ਬਲਵਿੰਦਰ ਸਿੰਘ ਪਾਹੜਾ, ਬਲਜੀਤ ਸਿੰਘ ਭਿਖੀਵਿੰਡ, ਪਰਮਜੀਤ ਸਿੰਘ ਆਦਿ ਨੇ ਹਾਜਰੀਆਂ ਭਰ ਕੇ ਸੰਗਤਾਂ ਦੀਆਂ ਸੇਵਾ ਕੀਤੀ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media