ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ੈਸ਼ਨ 2019-2020 ਲਈ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਕਾਲਜ ਅਨਸ਼ਾਸ਼ਨ ਤੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।ਪ੍ਰੋਫੈਸਰ ਖੁਸ਼ਪਾਲ ਕੌਰ ਸੰਧੂ ਇੰਚਾਰਜ਼ ਵਿਦਿਆਰਥੀ ਸਭਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਿਹਾ ਕਿ ਜਿੰਦਗੀ ਵਿੱਚ ਅੱਗੇ ਵਧਣ ਦੇ ਲਈ ਅਨੁਸ਼ਾਸ਼ਨ ਵਿੱਚ ਰਹਿਣਾ ਤੇ ਨਿਯਮਾਂ ਦਾ ਪਾਲਣ ਕਰਨਾ ਬਹੁਤ ਜਰੂਰੀ ਹੈ।ਕਾਲਜ ਰਜਿਸਟਰਾਰ ਕੁਸਮ ਦੇਵਗਨ ਨੇ ਕਾਲਜ ਦੀਆਂ ਪ੍ਰੀਖਿਆਵਾਂ ਦੇ ਨਿਯਮ ਦੱਸੇ।ਲਾਇਬ੍ਰੇਰੀ ਇੰਚਾਰਜ਼ ਡਾਕਟਰ ਬਬੀਤਾ ਨੇ ਵਿਦਿਆਰਥੀਆਂ ਨੂੰ ਲਾਈਬ੍ਰੇਰੀ ਦੀ ਵਰਤੋਂ ਕਰਨ ਬਾਰੇ ਦੱਸਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋਫੈਸਰ ਕੁਲਵੰਤ ਸਿੰਘ ਨੇ ਨਵੀਆਂ ਵਿਦਿਆਰਥਣਾਂ ਨੂੰ `ਜੀ ਆਇਆਂ` ਆਖਿਆ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਵੱਧ ਤੋਂ ਵੱਧ ਗਿਆਨ ਹਾਸਲ ਕਰਨ ਲਈ ਪ੍ਰੇਰਿਆ।
ਇਸ ਮੌਕੇ ਕਾਲਜ ਕੌਂਸਲ ਮੈਂਬਰ ਡਾਕਟਰ ਸਵਿਤਾ ਸਚਦੇਵਾ, ਪ੍ਰੋਫੈਸਰ ਸਤਨਾਮ ਸਿੰਘ, ਡਾ. ਹਰਵਿੰਦਰ ਸਿੰਘ ਭੱਲਾ, ਪ੍ਰੋ. ਗੀਤਾ ਸ਼ਰਮਾ, ਪ੍ਰੋ. ਅਮਰੀਕ ਸਿੰਘ, ਪ੍ਰੋ. ਦਲਬੀਰ ਸਿੰਘ ਸੋਹਲ ਤੇ ਕਾਲਜ ਦੇ ਸਟਾਫ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …