Tuesday, November 24, 2026

ਕੈਬਨਿਟ ਮੰਤਰੀ ਕਾਂਗੜ ਨੇ ਪਿੰਡ ਫੂਲਦ ਵਿਖੇ ਪਾੜ ਪੂਰਨ ਦੇ ਕਾਰਜਾਂ ਦਾ ਲਿਆ ਜਾਇਜ਼ਾ

ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਬਣੇ ਹੜ੍ਹ ਵਾਲੇ PUNJ2207201907ਹਾਲਾਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਜਾਂਚ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਦਿੱਤੇ ਗਏ ਹਨ।ਇਹ ਜਾਣਕਾਰੀ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੂਨਕ ਨੇੜਲੇ ਪਿੰਡ ਫੂਲਦ ਵਿਖੇ ਘੱਗਰ ਦਰਿਆ `ਚ ਪਏ ਪਾੜ ਨੂੰ ਬੰਦ ਕਰਨ ਲਈ ਕਰਵਾਏ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।ਕਾਂਗੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੰਦਿਆਂ ਪੀੜਤ ਕਿਸਾਨਾਂ ਦੀ ਹਰੇਕ ਤਰ੍ਹਾਂ ਦੀ ਮਦਦ ਦਾ ਵਿਸ਼ਵਾਸ ਦਿਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵਲੋਂ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਪਾੜ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਛੇਤੀ ਹੀ ਪਾੜ ਨੂੰ ਬੰਦ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਵਹਾਓ ਤੇਜ਼ ਹੈ ਅਤੇ ਵਿਅਕਤੀਗਤ ਪੱਧਰ `ਤੇ ਹੀ ਪੱਥਰ, ਰੇਤ ਦੀਆਂ ਬੋਰੀਆਂ, ਜਾਲੀਆਂ ਆਦਿ ਰਾਹੀਂ ਪਾੜ ਨੂੰ ਬੰਦ ਕਰਨ ਦੇ ਕਾਰਜ ਚੱਲ ਰਹੇ ਹਨ।
    ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਾੜ ਦਾ ਪਤਾ ਲਗਦਿਆਂ ਹੀ ਪ੍ਰਸ਼ਾਸਨ ਨੇ ਫੌਰੀ ਢੁਕਵੇਂ ਕਦਮ ਪੁੱਟਣੇ ਸ਼ੁਰੂ ਕਰ ਦਿੱਤੇ ਸਨ ਅਤੇ ਸਹਿਯੋਗ ਲਈ ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ ਅਤੇ ਫੌਜ ਨੂੰ ਸੱਦ ਲਿਆ ਗਿਆ ਸੀ।
    ਕੈਬਨਿਟ ਮੰਤਰੀ ਕਾਂਗੜ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਸਮੇਤ ਮੌਕੇ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਵੀ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਪੀ. ਹਰਿੰਦਰ ਸਿੰਘ, ਐਸ.ਡੀ.ਐਮ ਸੂਬਾ ਸਿੰਘ, ਡੀ.ਐਸ.ਪੀ ਕੁਲਦੀਪ ਸਿੰਘ ਅਤੇ ਬੂਟਾ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਪਰਮਜੀਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply