ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ.ਪੀ ਸਿੰਘ ਉਬਾਰਾਏ ਵਲੋਂ ਇਸ ਵਾਰ ਫਿਰ ਮਸਤੂਆਣਾ ਸਾਹਿਬ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਫ਼ੀਸ ਦੇ ਰੂਪ ਵਿੱਚ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸਰਬਤ ਦਾ ਭਲਾ ਟਰੱਸਟ ਵਲੋਂ ਹਰ ਸਾਲ 100 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ ਫ਼ੀਸ ਦੇ ਰੂਪ ਵਿਚ ਸਕਾਲਰਸ਼ਿਪ ਦਿੱਤਾ ਜਾਂਦਾ ਹੈ।
ਇਸ ਸਬੰਧੀ ਸਾਰੇ ਲੋੜਵੰਦ ਵਿਦਿਆਰਥੀਆਂ ਤੋਂ ਅਰਜ਼ੀਆਂ ਮੰਗੀਆਂ ਜਾਂਦੀਆਂ ਹਨ, ਉਪਰੰਤ ਟਰੱਸਟ ਦਾ ਅਧਿਕਾਰੀ ਇਹਨਾਂ ਦੀ ਛਾਣਬੀਣ ਕਰਦਾ ਹੈ ਅਤੇ ਮਸਤੂਆਣਾ ਸਾਹਿਬ ਆ ਕੇ ਵਿਦਿਆਰਥੀਆਂ ਦੀ ਨਿੱਜੀ ਤੌਰ `ਤੇ ਇੰਟਰਵਿਊ ਕਰਦਾ ਹੈ।ਇਸ ਵਿਚੋਂ 100 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ।ਹੁਸ਼ਿਆਰ ਅਤੇ ਖੇਡਾਂ ਸਮੇਤ ਹੋਰ ਗਤੀਵਿਧੀਆਂ ਵਿਚ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਜਿੰਨਾਂ ਦੀ ਆਰਥਿਕ ਹਾਲਤ ਕਮਜ਼ੋਰ ਹੋਵੇ, ਨੂੰ ਪਹਿਲ ਦਿੱਤੀ ਜਾਂਦੀ ਹੈ।
ਇਸ ਸਬੰਧੀ ਡਾ. ਭੁਪਿੰਦਰ ਸਿੰਘ ਪੂਨੀਆ, ਦਲਜੀਤ ਸਿੰਘ ਐਸ.ਪੀ ਰਿਟਾਇਰਡ, ਹਰਚਰਨ ਸਿੰਘ ਨੰਬਰਦਾਰ, ਗੁਰਜੰਟ ਸਿੰਘ ਦੁੱਗਾਂ ਅਤੇ ਇਲਾਕੇ ਦੇ ਪੰਚ-ਸਰਪੰਚਾਂ ਵਲੋਂ ਐਸ.ਪੀ ਸਿੰਘ ਉਬਾਰਾਏ ਦਾ ਧੰਨਵਾਦ ਕੀਤਾ ਗਿਆ।
Check Also
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ …