Friday, September 20, 2024

ਘੱਗਰ ਦੇ ਬੰਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਮੰਤਰੀਆਂ ਤੇ ਅਧਿਕਾਰੀਆਂ ਨੂੰ ਮਿਲਣਗੇ ਕੈਪਟਨ ਅਮਰਿੰਦਰ

ਹਰਿਆਣਾ ਨੂੰ ਵੀ ਸਾਥ ਦੇਣ ਦੀ ਅਪੀਲ
ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ) ਕੋਲ ਚਲੇ PUNJ2307201901ਜਾਣ ਲਈ ਅਕਾਲੀਆਂ ’ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲਣਗੇ।ਘੱਗਰ ਵਿੱਚ ਪਏ ਪਾੜ ਨੇ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਖੜ੍ਹੀ ਫ਼ਸਲ ਅਤੇ ਹੋਰ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
        ਸਾਲ 1966 ਵਿੱਚ ਅਕਾਲੀਆਂ ਵੱਲੋਂ ਪੰਜਾਬ ਦੀ ਵੰਡ ਕਰਾਉਣ ਦੇ ਕਾਰਨ ਪੰਜਾਬ ਦਾ ਘੱਗਰ ਦਰਿਆ ਸੀ.ਡਬਲਿਊ.ਸੀ ਦੇ ਹੱਥਾਂ ਵਿੱਚ ਚਲੇ ਜਾਣ ਅਤੇ ਇਸ ਦੇ ਕਿਨਾਰਿਆਂ ਦੀ ਮਜ਼ਬੂਤੀ ਸਬੰਧੀ ਕੰਟਰੋਲ ਸੂਬੇ ਕੋਲੋਂ ਖੁੱਸ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਬਣਾਉਣ ਦੇ ਕੰਮਾਂ ਨੂੰ ਵੀ ਅਕਾਲੀਆਂ ਨੇ ਆਪਣੇ ਕਾਰਜ ਸਮੇਂ ਬੰਦ ਕਰ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ 22 ਕਿਲੋਮੀਟਰ ਤੱਕ ਬੰਨ੍ਹ ਮਜ਼ਬੂਤ ਬਣਾਉਣ ਦਾ ਕੰਮ ਕੀਤਾ ਸੀ ਜਦਕਿ ਇਸ ਤੋਂ ਬਾਅਦ ਅਕਾਲੀ ਦਲ-ਭਾਜਪਾ ਸਰਕਾਰ ਨੇ ਇਹ ਸਾਰਾ ਕੰਮ ਮੁਅੱਤਲ ਕਰ ਦਿੱਤਾ।
        ਇਸ ਮੁੱਦੇ ਨੂੰ ਹੱਲ ਕਰਨ ਵਾਸਤੇ ਹਰਿਆਣਾ ਨੂੰ ਵੀ ਸਾਥ ਦੇਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੋਵਾਂ ਵਿੱਚ ਹੀ ਘੱਗਰ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਵਾਰ-ਵਾਰ ਆਉਂਦੇ ਸੰਭਾਵੀ ਹੜ੍ਹਾਂ ਅਤੇ ਇਨ੍ਹਾਂ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕੇ।
        6 ਸਾਲ ਪਹਿਲਾਂ ਪੰਜਾਬ ਵੱਲੋਂ ਘੱਗਰ ਦੇ ਬੰਨ੍ਹਾਂ ਨੂੰ ਦਰੁਸਤ ਕਰਨ ਲਈ ਸੀ.ਡਬਲਿਊ.ਸੀ ਕੋਲ ਪੇਸ਼ ਕੀਤੇ ਪ੍ਰਸਤਾਵ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੀ.ਡਬਲਿਊ.ਸੀ ਨੇ ਮਾਰਚ, 2019 ਵਿੱਚ ਸੈਂਟਰਲ ਵਾਟਰ ਐਂਡ ਪਾਵਰ ਰਿਸਰਚ ਸਟੇਸ਼ਨ ਪੂਨੇ ਵਰਗੀ ਆਜ਼ਾਦ ਏਜੰਸੀ ਤੋਂ ਲੋੜੀਂਦਾ ਅਧਿਐਨ ਕਰਵਾਉਣ ਦੇ ਹੁਕਮ ਦਿੱਤੇ।ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਇਹ ਆਖਣਗੇ ਕਿ ਉਹ ਮਕਰੋੜ ਸਾਹਿਬ ਤੋਂ ਕਰੈਲ (17.5 ਕਿਲੋਮੀਟਰ) ਤੱਕ ਪ੍ਰੋਜੈਕਟ ਦੇ ਦੂਜੇ ਪੜਾਅ ਦਾ ਕੰਮ ਪੰਜਾਬ ਨੂੰ ਕਰਨ ਦੀ ਆਗਿਆ ਦੇਣ ਵਾਸਤੇ ਤੇਜ਼ੀ ਨਾਲ ਜ਼ਰੂਰੀ ਪ੍ਰਵਾਨਗੀ ਮੁਹੱਈਆ ਕਰਵਾਉਣ ਲਈ ਸੀ.ਡਬਲਿਊ.ਸੀ ਨੂੰ ਨਿਰਦੇਸ਼ ਦੇਵੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply