ਚੰਡੀਗੜ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ
ਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ।
ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media