10 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019
ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2019 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ।ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media