ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਸੀ ਪਰਿਵਾਰ ਦੀ ਲੜਕੀ ਆਰਤੀ ਨੂੰ ਸਿੱਖ ਧਰਮ ਸਬੰਧੀ ਧਰਮ
ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ‘ਧਾਰਮਿਕ ਪ੍ਰੀਖਿਆ’ ਵਿੱਚੋਂ ਚੰਗੇ ਨੰਬਰ ਹਾਸਿਲ ਕਰਨ ’ਤੇ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਵਾਨ ਕੀਤੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਬੰਧਤ ਲੜਕੀ ਨੂੰ ਸੌਂਪਿਆ।ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦੀ ਸੰਧੂ ਕਲੋਨੀ ਛੇਹਰਟਾ ਵਿਖੇ ਰਹਿ ਰਹੇ ਵਿਨੋਦ ਕੁਮਾਰ ਦੀ ਲੜਕੀ ਆਰਤੀ ਨੇ ਪੰਜਾਬੀ ਸਿੱਖ ਕੇ ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਦਿੱਤੀ ਅਤੇ ਚੰਗੇ ਨੰਬਰ ਹਾਸਲ ਕੀਤੇ ਹਨ।ਉਨ੍ਹਾਂ ਦੱਸਿਆ ਕਿ ਗਰੀਬ ਪਰਿਵਾਰ ਦੀ ਇਸ ਬੱਚੀ ਦੀ ਪੰਜਾਬੀ ਅਤੇ ਸਿੱਖ ਧਰਮ ਪ੍ਰਤੀ ਜਾਨਣ ਦੀ ਰੁਚੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਨੂੰ 10 ਹਜ਼ਾਰ ਰੁਪਏ ਹੌਸਲਾ ਅਫ਼ਜ਼ਾਈ ਵੱਜੋਂ ਪ੍ਰਵਾਨ ਕੀਤੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸਕੱਤਰ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਵੀ ਮੌਜੂਦ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media