ਮੀਟਿੰਗ ਪੰਜਾਬ ਭਵਨ ਚੰਡੀਗੜ ਦੀ ਬਜਾਏ ਯੂ.ਟੀ ਗੈਸਟ ਹਾਊਸ ਚੰਡੀਗੜ ਵਿਖੇ ਹੋਵੇਗੀ
ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ 26 ਜੁਲਾਈ ਨੂੰ ਯੂ.ਟੀ ਗੈਸਟ ਹਾਊਸ ਸੈਕਟਰ-6 ਚੰਡੀਗੜ ਵਿਖੇ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼, ਭਾਰਤ ਸਰਕਾਰ ਦੇ ਚੇਅਰਮੈਨ ਮਨਹਰ ਵਾਲਜੀ ਜਾਲਾ ਅਤੇ ਮੈਂਬਰ ਸ੍ਰੀਮਤੀ ਮੰਜੂ ਦਿਲੇਰ ਅਤੇ ਸਕੱਤਰ ਨਰਾਇਣ ਦਾਸ ਸਮੇਤ ਕਮਿਸ਼ਨ ਦੇ ਹੋਰ ਉਚ ਅਧਿਕਾਰੀ 26 ਜੁਲਾਈ ਨੂੰ ਸਵੇਰੇ 10 ਵਜੇ ਯੂ.ਟੀ ਗੈਸਟ ਹਾਊਸ ਸੈਕਟਰ-6 ਚੰਡੀਗੜ ਵਿਖੇ ਸੂਬੇ ਦੇ ਸਫ਼ਾਈ ਕਰਮਚਾਰੀਆਂ ਲਈ ਲਾਗੂ ਕੀਤੀਆਂ ਸਕੀਮਾਂ ਦਾ ਜਾਇਜ਼ਾ ਲੈਣਗੇ।
ਬੁਲਾਰੇ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੀਆਂ ਸਫ਼ਾਈ ਕਰਮਚਾਰੀ ਯੂਨੀਅਨਾਂ/ਐਸੋਸੀਏਸ਼ਨਾਂ, ਵਿਧਾਇਕ, ਮੈਂਬਰ ਪਾਰਲੀਮੈਂਟ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਭਾਗ ਲੈਣਗੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media