Tuesday, November 24, 2026

ਪੀ.ਪੀ.ਐਸ ਚੀਮਾਂ ਦੇ ਵਿਦਿਆਰਥੀਆਂ ਨੇ ਤਿਆਰ ਕੀਤੇ ਵੱਖ-ਵੱਖ ਵਿਸ਼ਿਆਂ ਦੇ ਮਾਡਲ

ਲੌਂਗੋਵਾਲ, 26 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਬੀਤੇ ਦਿਨੀਂ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ PUNJ2607201911ਅਧਿਆਪਕ ਦੇ ਸਹਿਯੋਗ ਅਗਵਾਈ ਹੇਠ ਬੱਚਿਆਂ ਵੱਲੋਂ ਵੱਖ-ਵੱਖ ਵਿਸ਼ਿਆਂ ਦੇ ਮਾਡਲ ਤਿਆਰ ਕੀਤੇ ਗਏ।ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲ ਸਕੂਲ ਦੀ ਉਸਾਰੂ, ਅਗਾਂਹ-ਵਧੂ ਅਤੇ ਰਚਨਾਤਮਿਕ ਸੋਚ ਨੂੰ ਦਰਸਾਉਂਦੇ ਹਨ।ਮਾਰੂਥਲ ਦ੍ਰਿਸ਼, ਕਿਸ਼ਤੀਆਂ, ਘੜੀਆਂ ਅਤੇ ਮਾਚਿਸ ਦੀ ਤਿਲੀਆਂ ਦੇ ਵੱਖ-ਵੱਖ ਘਰਾਂ ਦੇ ਮਾਡਲ ਦੇਖਣਯੋਗ ਸਨ।ਇਸ ਮੌਕੇ ਸਕੂਲ ਦੇ ਐਮ.ਡੀ ਜਸਵੀਰ ਸਿੰਘ, ਪ੍ਰਿੰਸੀਪਲ ਸੰਜੈ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ਼ ਨੇ ਬੱਚਿਆਂ ਦੀ ਹੌਸਲਾ ਅਫਜਾਈ ਅਤੇ ਸਨਮਾਨਿਤ ਕੀਤਾ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply