ਲੌਂਗੋਵਾਲ, 26 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੰਗਲਾਦੇਸ਼ ਦੇ ਢਾਕਾ ਵਿਖੇ ਹੋਈ ਏਸ਼ੀਆ ਕੁੰਗ ਫੂ ਵੁਸ਼ੂ ਚੈਂਪੀਅਨਸ਼ਿਪ ਵਿਚ ਪਿੰਡ ਨਮੋਲ ਦੀ
ਖਿਡਾਰਨ ਮਨਜੋਤ ਕੌਰ ਪੁੱਤਰੀ ਜਸਵੀਰ ਸਿੰਘ ਨੇ ਭਾਰਤ ਅੰਡਰ 14 ਵਲੋਂ ਖੇਡਦਿਆਂ ਕੁੰਗ ਫੂ ਵੁਸ਼ੂ ਵਿਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਖਿਡਾਰਨ ਦਾ ਉਸ ਦੇ ਜੱਦੀ ਪਿੰਡ ਨਮੋਲ ਵਿਖੇ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਚੇਅਰਮੈਨ ਸਤਿਗੁਰ ਸਿੰਘ ਨਮੋਲ ਅਤੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਸੀਮਤ ਸਾਧਨਾਂ ਦੇ ਬਾਵਜੂਦ ਮਨਜੋਤ ਕੌਰ ਦੇ ਦਾਦਾ ਸਾਬਕਾ ਫ਼ੌਜੀ ਸ਼ੇਰ ਸਿੰਘ ਨੇ ਖੇਡਾਂ ਵੱਲ ਪ੍ਰੇਰਿਤ ਕਰ ਕੇ ਇਸ ਮੁਕਾਮ ਤੱਕ ਪਹੁੰਚਾਇਆ ਹੈ। ਇਸ ਮੌਕੇ ਸੂਬੇਦਾਰ ਗੁਰਮੇਲ ਸਿੰਘ, ਹੌਲਦਾਰ ਗੁਰਜੰਟ ਸਿੰਘ, ਹੌਲਦਾਰ ਮੱਲ ਸਿੰਘ, ਪੰਚ ਸੁਖਵਿੰਦਰ ਸਿੰਘ, ਬਲਵੀਰ ਸਿੰਘ, ਕੇਵਲ ਸਿੰਘ, ਮੁਖ਼ਤਿਆਰ ਸਿੰਘ, ਬਲਜੀਤ ਸਿੰਘ ਅਤੇ ਗੁਰਪਾਲ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media