ਸੰਗਰੂਰ/ ਲੌਂਗੋਵਾਲ, 27 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ
ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ ’ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ 31 ਜੁਲਾਈ ਨੂੰ ਛੁੱਟੀ ਦਾ ਐਲਾਂ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ’ਤੇ ਲਾਗੂ ਨਹੀਂ ਹੋਵੇਗਾ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media