ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵੱਲੋਂ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ
ਬਰਾਬਰੀ ਕਰਨ ਦੀ ਕੋਸ਼ਿਸ਼ ਅਤੇ ਪੰਕਤੀਆਂ ਨੂੰ ਤੋੜ-ਮਰੋੜ ਕੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ।ਇਸ ਕੋਝੀ ਹਰਕਤ ਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਹੈ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਤੇ ਕਿ ਮੱਧ ਪ੍ਰਦੇਸ਼ ਦੇ ਮੁਖ ਮੰਤਰੀ ਵਲੋਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਹਿਮਾਕਤ ਕੀਤੀ ਹੈ।ਤੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਂ ਦੀ ਕੋਈ ਵੀ ਬਰਾਬਰੀ ਨਹੀਂ ਕਰ ਸਕਦਾ ਤੇ ਇਸ ਤਰ੍ਹਾਂ ਦੀਆਂ ਹਰਕਤਾਂ ਕਰਕੇ ਸਿੱਖਾਂ ਨੂੰ ਭੜਕਾਇਆ ਨਾ ਜਾਵੇ।ਉਨਾਂ ਕਿਹਾ ਕਿ 1984 ਦੇ ਦੰਗਿਆਂ ਵਿੱਚ ਚਿੱਟਾ ਨੰਗਾ ਇਹ ਕਮਲਨਾਥ ਸਿੱਖ ਕੌਮ ਦਾ ਦੋਸ਼ੀ ਹੈ।ਸਿੱਖਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਕਾਂਗਰਸ ਪਾਰਟੀ ਨੇ ਉਸ ਨੂੰ ਮੁੱਖ ਮੰਤਰੀ ਬਣਾ ਦਿੱਤਾ।ਅਜਿਹੀ ਕਾਰਵਾਈ ਕਰ ਕੇ ਉਸ ਨੇ ਸਿੱਖ ਵਿਰੋਧੀ ਹੋਣ ਦਾ ਸਬੂਤ ਹੀ ਨਹੀਂ ਦਿੱਤਾ ਸਗੋਂ ਸਿਖਾਂ ਨੂੰ ਉਕਸਾਉਣ ਦੀ ਸਿਰਤੋੜ ਕੋਸ਼ਿਸ਼ ਕਰ ਰਿਹਾ ਹੈ।ਉਨ੍ਹਾਂ ਮੰਗ ਕੀਤੀ ਕਿ ਇਸ ਵਿਅਕਤੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹਚਾਉਣ ਤੇ ਧਾਰਾ 195 ਏ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ।
ਗ੍ਰੰਥੀ `ਤੇ ਹੋਏ ਹਮਲੇ ਦੀ ਨਿੰਦਾ -ਬਾਬਾ ਬਲਬੀਰ ਸਿੰਘ ਨੇ ਕੈਲੀਫੋਰਨੀਆ ਦੇ ਇਕ ਗੁਰਦੁਆਰੇ ‘ਚ ਗ੍ਰੰਥੀ ਦੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੀਤੀ ਕੁੱਟ-ਮਾਰ ਦੀ ਵੀ ਨਿੰਦਾ ਕੀਤੀ ਹੈ।ਉਨ੍ਹਾਂ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ ਕਰਦਿਆਂ ਨਫਰਤ ਤੇ ਅਪਰਾਧ ਵਾਲੀ ਦੱਸਿਆ ਹੈ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media