Thursday, June 11, 2026

ਬਾਬਾ ਲਾਭ ਸਿੰਘ ਕਾਰਸੇਵਾ ਵਾਲਿਆਂ ਦੇ ਚਲਾਣੇ ’ਤੇ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਪੰਥ ਦੀ ਮਾਨਯੋਗ ਸ਼ਖ਼ਸੀਅਤ ਬਾਬਾ ਲਾਭ Gobind-Singh-Longowal-300x283ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਬਾਬਾ ਲਾਭ ਸਿੰਘ ਨੇ ਗੁਰੂ ਘਰਾਂ ਅੰਦਰ ਮਿਸਾਲੀ ਸੇਵਾਵਾਂ ਨਿਭਾਈਆਂ ਹਨ ਅਤੇ ਸਿੱਖ ਪੰਥ ਨੂੰ ਉਨ੍ਹਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ।ਉਨ੍ਹਾਂ ਕਿਹਾ ਕਿ ਇਕ ਗੁਰਮਤਿ ਦੇ ਰੰਗ ਵਿਚ ਰੰਗੀ ਸ਼ਖ਼ਸੀਅਤ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।ਉਨ੍ਹਾਂ ਬਾਬਾ ਲਾਭ ਸਿੰਘ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਸਪਰਪ੍ਰਸਤੀ ਦੇਣ ਵਾਲੇ ਬਾਬਾ ਲਾਭ ਸਿੰਘ ਦਾ ਸੰਗਤ ਅੰਦਰ ਬੇਹੱਦ ਸਤਿਕਾਰ ਹੈ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਉੱਘੀ ਧਾਰਮਿਕ ਸ਼ਖ਼ਸੀਅਤ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕਰਦੀ ਹੈ।
 

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply