Thursday, June 11, 2026

ਕਮਲ ਨਾਥ ਵੱਲੋਂ ਦਸਮ ਪਾਤਸ਼ਾਹ ਦਾ ਨਿਰਾਦਰ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਲੌਂਗੋਵਾਲ

ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਵੀ ਕਿਹਾ ਮੰਦਭਾਗਾ
ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ Longowal4ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਦੱਸਣਯੋਗ ਹੈ ਕਿ ਕਮਲ ਨਾਥ ਆਪਣੀ ਬੇਸਬੁੱਕ ’ਤੇ ਪਾਈ ਇਕ ਪੋਸਟ ਵਿਚ ਸਿੱਖਾਂ ਦੇ ਪ੍ਰਚੱਲਤ ਬੋਲ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਥਾਂ ਆਪਣਾ ਨਾਂ ਵਰਤਿਆ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਕਮਲ ਨਾਥ ਨੇ ਅਜਿਹਾ ਕਰਕੇ ਆਪਣੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।ਉਸ ਦੀ ਇਸ ਹਰਕਤ ਨਾਲ ਸਿੱਖ ਸੰਗਤਾਂ ਵਿਚ ਰੋਸ ਅਤੇ ਰੋਹ ਹੈ।ਲੌਂਗੋਵਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਕਮਲ ਨਾਥ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।ਲੌਂਗੋਵਾਲ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿੱਚ ਲੈਂਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੁੱਝ ਲੋਕ ਇਸ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ।ਲੌਂਗੋਵਾਲ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਤਹਿ ਤੱਕ ਪੁੱਜਣ ਤਾਂ ਜੋ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜੀਆਂ ਸ਼ਖਤੀਆਂ ਕੰਮ ਕਰਦੀਆਂ ਹਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply