Friday, June 12, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦੀ ਵਿਦਿਆਰਥਣ ਨੇ ਜਿਲ੍ਹੇ ’ਚੋਂ ਹਾਸਲ ਕੀਤਾ ਦੂਜਾ ਸਥਾਨ

PPNJ2907201908ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਮਨੀਸ਼ਾ ਨੇ ਐਮ. ਐਸ. ਸੀ. (ਕੰਪਿਊਟਰ ਸਾਇੰਸ) ਦੇ ਇਮਤਿਹਾਨ ’ਚ ਸ਼ਾਨਦਾਰ ਨੰਬਰ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣ ਦੀ ਇਸ ਉਪਲਬਧੀ ’ਤੇ ਪ੍ਰਿੰਸੀਪਲ ਨਾਨਕ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਉਨ੍ਹਾਂ ਦੀ ਦੇਖ ਰੇਖ ’ਚ ਕਾਲਜ ਨਾਮਣਾ ਖੱਟ ਰਿਹਾ ਹੈ।
     ਪ੍ਰਿੰਸੀਪਲ ਨਾਨਕ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਉਕਤ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ’ਚ ਉਕਤ ਵਿਦਿਆਰਥਣ ਨੇ 440 ਨੰਬਰ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।ਇਸ ਉਪਲਬੱਧੀ ’ਤੇ ਉਨ੍ਹਾਂ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਉਹ ਭਵਿੱਖ ’ਚ ਹੋਰ ਉਪਲਬੱਧੀਆਂ ਹਾਸਲ ਕਰਕੇ ਆਪਣੇ ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰੇਗੀ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply